← ਪਿਛੇ ਪਰਤੋ
ਸਤਨਾਮ ਸਿੰਘ ਜਲਵਾਹਾ ਮੁੜ ਬਣੇ ਨਗਰ ਸੁਧਾਰ ਟਰੱਸਟ ਨਵਾਂਸ਼ਹਿਰ ਦੇ ਚੇਅਰਮੈਨ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 26 ਫਰਵਰੀ,2025
ਪੰਜਾਬ ਸਰਕਾਰ ਵੱਲੋਂ ਵਧੀਆ ਸੇਵਾਵਾਂ ਨੂੰ ਦੇਖਦਿਆਂ ਸਤਨਾਮ ਸਿੰਘ ਜਲਵਾਹਾ ਨੂੰ ਮੁੜ ਨਗਰ ਸੁਧਾਰ ਟਰੱਸਟ (ਇੰਪਰੂਵਮੈਂਟ ਟਰੱਸਟ) ਨਵਾਂਸ਼ਹਿਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਆਪਣੀ ਇਸ ਨਿਯੁਕਤੀ ਲਈ ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਜਿਸ ਭਰੋਸੇ ਨਾਲ ਨਗਰ ਸੁਧਾਰ ਟਰੱਸਟ ਦਾ ਦੁਬਾਰਾ ਚੇਅਰਮੈਨ ਲਗਾ ਕੇ ਨਵਾਂਸ਼ਹਿਰ ਵਾਸੀਆਂ ਦੀ ਸੇਵਾ ਕਰਨ ਦਾ ਜੋ ਮੌਕਾ ਉਨ੍ਹਾਂ ਨੂੰ ਦਿੱਤਾ ਗਿਆ ਹੈ, ਉਹ ਉਸ ਭਰੋਸੇ 'ਤੇ ਪੂਰੇ ਖਰੇ ਉਤਰਨਗੇ ਅਤੇ ਚੇਅਰਮੈਨ ਵਜੋਂ ਆਪਣੀ ਜ਼ਿੰਮੇਵਾਰੀ ਨੂੰ ਪਹਿਲਾਂ ਵਾਂਗ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਨਵਾਂਸ਼ਹਿਰ ਵਾਸੀਆਂ ਵੱਲੋਂ ਮਿਲ ਰਹੇ ਭਰਵੇਂ ਸਹਿਯੋਗ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ।
Total Responses : 746