ਐੱਸ.ਐੱਸ.ਪੀ. ਨੇ ਮਹਾ ਸ਼ਿਵਰਾਤਰੀ ਮੌਕੇ ਇਤਿਹਾਸਿਕ ਸ਼ਿਵ ਮੰਦਰ ਵਿਖੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
ਰੋਹਿਤ ਗੁਪਤਾ
ਗੁਰਦਾਸਪੁਰ, 26 ਫਰਵਰੀ 2025 - ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਿਆ ਵੱਲੋਂ ਅੱਜ ਮਹਾ ਸ਼ਿਵਰਾਤਰੀ ਮੌਕੇ ਸ਼ਿਵ ਮੰਦਰ, ਕਲਾਨੌਰ ਵਿਖੇ ਪਹੁੰਚ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਪੀ. ਸ੍ਰੀ ਜੁਗਰਾਜ ਸਿੰਘ, ਡੀ.ਐੱਸ.ਪੀ. ਦਿਲਪ੍ਰੀਤ ਸਿੰਘ, ਡੀ.ਐੱਸ.ਪੀ. ਗੁਰਵਿੰਦਰ ਸਿੰਘ ਚੰਦੀ ਤੇ ਹੋਰ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।
ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਿਆ ਵੱਲੋਂ ਸ਼ਿਵ ਮੰਦਰ ਕਲਾਨੌਰ ਵਿਖੇ ਪੁਲਿਸ ਵਿਭਾਗ ਵੱਲੋਂ ਕੀਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲੈਣ ਤੋਂ ਇਲਾਵਾ ਸ਼ਰਧਾਲੂਆਂ ਦੀ ਸਹੂਲਤ ਲਈ ਪਾਰਕਿੰਗ ਅਤੇ ਟਰੈਫਿਕ ਵਿਵਸਥਾ ਦਾ ਜਾਇਜਾ ਵੀ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਗੁਰਦਾਸਪੁਰ ਪੁਲਿਸ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਹਰ ਹੀਲੇ ਬਰਕਰਾਰ ਰੱਖਣ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਅਮਨ-ਸ਼ਾਂਤੀ ਭੰਗ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਸਮੂਹ ਪੁਲਿਸ ਕਰਮੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਨੂੰ ਪੂਰੀ ਦ੍ਰਿੜਤਾ ਤੇ ਇਮਾਨਦਾਰੀ ਨਾਲ ਨਿਭਾਉਣ।