ਪੰਜਾਬ ਕੈਬਨਿਟ ਦੀ ਅੱਜ 27 ਫ਼ਰਵਰੀ ਨੂੰ ਹੋਵੇਗੀ ਅਹਿਮ ਮੀਟਿੰਗ
ਜਾਣੋ ਕਿਹੜੇ ਹੋਣਗੇ ਵੱਡੇ ਐਲਾਨ!
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਦੇ ਵਿੱਚ ਅੱਜ 27 ਫਰਵਰੀ 2025 (ਵੀਰਵਾਰ) ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਵਿੱਚ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਦੁਪਹਿਰ 12 ਵਜੇ ਹੋਵੇਗੀ।
ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਇਸ ਮੀਟਿੰਗ ਦੇ ਵਿੱਚ ਸੂਬਾ ਵਾਸੀਆਂ ਤੋਂ ਇਲਾਵਾ ਬੇਰੁਜ਼ਗਾਰਾਂ ਦੇ ਲਈ ਕੋਈ ਵੱਡਾ ਐਲਾਨ ਕਰ ਸਕਦੀ ਹੈ। ਇਸ ਤੋਂ ਇਲਾਵਾ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਮੁਲਾਜ਼ਮਾਂ ਦੀਆਂ ਰਹਿੰਦੀਆਂ ਮੰਗਾਂ ਤੇ ਵੀ ਇਸ ਮੀਟਿੰਗ ਵਿੱਚ ਵਿਚਾਰ ਕੀਤਾ ਜਾ ਸਕਦਾ ਹੈ। ਇੱਥੇ ਦਸਦੇ ਚੱਲੀਏ ਕਿ ਪਿਛਲੀ ਮੀਟਿੰਗ ਵਿੱਚ ਵੀ ਸਰਕਾਰ ਦੇ ਵੱਲੋਂ ਸੂਬਾ ਵਾਸੀਆਂ ਦੇ ਲਈ ਵੱਡੇ ਫੈਸਲੇ ਕੀਤੇ ਗਏ ਸਨ।
ਮੁਲਾਜ਼ਮਾਂ ਦੇ ਬਕਾਏ ਵੀ ਜਾਰੀ ਕਰਨ ਤੋਂ ਇਲਾਵਾ ਅਧਿਆਪਕਾਂ ਦੀਆਂ 2000 ਦੇ ਕਰੀਬ ਅਸਾਮੀਆਂ ਭਰਨ ਬਾਰੇ ਵੀ ਕੈਬਨਿਟ ਨੇ ਫੈਸਲਾ ਕੀਤਾ ਸੀ। ਦੇਖਣਾ ਹੁਣ ਇਹ ਹੋਏਗਾ ਕਿ ਅੱਜ ਦੀ ਮੀਟਿੰਗ ਵਿੱਚ ਕਿਹੜਾ ਸਰਕਾਰ ਵੱਡਾ ਫੈਸਲਾ ਲੈਂਦੀ ਹੈ।