ਕੋਆਪਰੇਟਿਵ ਸੁਸਾਇਟੀ ਦੇ ਸੈਕਟਰੀ ਵੱਲੋਂ ਖੁਦਕੁਸ਼ੀ, ਦੋ ਅਧਿਕਾਰੀਆਂ ਖਿਲਾਫ਼ ਕੇਸ ਦਰਜ
ਬਲਵਿੰਦਰ ਧਾਲੀਵਾਲ
ਕਪੂਰਥਲਾ, 27 ਫਰਵਰੀ 2025- ਸਬ ਡਵੀਜ਼ਨ ਕਸਬਾ ਭੁਲੱਥ ਦੇ ਵਸਨੀਕ ਰਾਹੁਲ ਕੁਮਾਰ ਉਰਫ਼ ਕਰਨ ਪੁੱਤਰ ਨਰੇਸ਼ ਕੁਮਾਰ ਵਾਸੀ ਵਾਰਡ ਨੰਬਰ 12 ਨੇ ਲਿਖਤੀ ਇਤਲਾਹ ਥਾਣਾ ਭੁਲੱਥ ਵਿਖੇ ਦਿੰਦਿਆਂ ਦੱਸਿਆ ਕਿ ਉਸ ਦਾ ਭਰਾ ਜੋਧਵੀਰ ਸਿੰਘ ਜੋ ਕਿ ਕੋਆਪਰੇਟਿਵ ਸੁਸਾਇਟੀ ਪਿੰਡ ਬਰਿਆਰ ਵਿਖੇ ਬਤੌਰ ਸੈਕਟਰੀ ਡਿਊਟੀ ਕਰਦਾ ਸੀ, ਜਿਸ ਨੂੰ ਉਸ ਦੇ ਮਹਿਕਮੇ ਦੇ ਵਿਅਕਤੀ ਗੁਰਵਿੰਦਰ ਸਿੰਘ ਐਫ.ਐਸ.ਓ. ਮਾਰਕਫੈੱਡ ਕਪੂਰਥਲਾ ਤੇ ਇੰਸਪੈਕਟਰ ਹਰਪ੍ਰੀਤ ਸਿੰਘ ਟਿੱਬਾ ਵਲੋਂ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ, ਜਿਸ ਕਰਕੇ ਉਸ ਦੇ ਭਰਾ ਜੋਧਵੀਰ ਸਿੰਘ ਨੇ ਤੰਗ ਪ੍ਰੇਸ਼ਾਨ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ, ਰਾਹੁਲ ਕੁਮਾਰ ਦੇ ਬਿਆਨਾਂ 'ਤੇ ਉਕਤ ਦੋਵਾਂ ਵਿਅਕਤੀਆਂ ਖ਼ਿਲਾਫ਼ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕੀਤਾ ਗਿਆ।