← ਪਿਛੇ ਪਰਤੋ
ਪੰਜਾਬ ਦੀ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ, 11020 ਕਰੋੜ ਰੁਪਏ ਮਾਲੀਏ ਦਾ ਟੀਚਾ ਮਿਥਿਆ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ, 27 ਫਰਵਰੀ, 2025: ਪੰਜਾਬ ਦੀ ਨਵੀਂ ਆਬਕਾਰੀ ਨੀਤੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਨੇ ਪ੍ਰਵਾਨਗੀ ਦੇ ਦਿੱਤੀ। ਵਿੱਤ ਤੇ ਆਬਕਾਰੀ ਮੰਤਰੀ ਹਰਪਾਲ ਚੀਮਾ ਨੇ ਕੈਬਨਿਟ ਮੀਟਿੰਗ ਮਗਰੋਂ ਪ੍ਰੈਸ ਕਾਨਫਰੰਸ ਵਿਚ ਦੱਸਿਆ ਸਾਲ 2025-26 ਲਈ 11020 ਕਰੋੜ ਰੁਪਏ ਮਾਲੀਏ ਦਾ ਟੀਚਾ ਮਿਥਿਆ ਗਿਆ ਹੈ। ਮੌਜੂਦਾ ਸਾਲ ਵਿਚ ਵਿਭਾਗ ਨੂੰ 10200 ਕਰੋੜ ਰੁਪਏ ਦੀ ਆਮਦਨ ਹੋਈ ਹੈ। ਉਹਨਾਂ ਇਹ ਵੀ ਦੱਸਿਆ ਕਿ ਇਸ ਸਾਲ ਠੇਕਿਆਂ ਦੀ ਅਲਾਟਮੈਂਟ ਈ ਟੈਂਡਰਿੰਗ ਰਾਹੀਂ ਕੀਤੀ ਜਾਵੇਗੀ। ਉਹਨਾਂ ਇਹ ਵੀ ਦੱਸਿਆ ਕਿ ਨਵੇਂ ਵੱਖਰੇ ਆਬਕਾਰੀ ਥਾਣੇ ਸਥਾਪਿਤ ਕਰਨ ਦਾ ਵੀ ਫੈਸਲਾ ਲਿਆ ਗਿਆ ਹੈ। ਇਸ ਬਾਰੇ ਕਮੇਟੀ ਗਠਿਤ ਕੀਤੀ ਗਈ ਹੈ ਜੋ ਜਲਦੀ ਆਪਣੀਆਂ ਸਿਫਾਰਸ਼ਾਂ ਦੇਵੇਗੀ।
Total Responses : 811