ਡੀਐਸਪੀ ਬਣਨ ਵਾਲੇ ਜੂਡੋ ਖਿਡਾਰੀਆਂ ਤੇ ਰਿਟਾਇਰ ਹੋਏ ਐਸਐਸਪੀ ਵਿਜੀਲੈਂਸ ਨੂੰ ਕੀਤਾ ਜੂਡੋ ਕਲੱਬ ਨੇ ਸਨਮਾਨਿਤ
ਰੋਹਿਤ ਗੁਪਤਾ
ਗੁਰਦਾਸਪੁਰ , 27 ਫਰਵਰੀ 2025- ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਗੁਰਦਾਸਪੁਰ ਵਿਖੇ ਜ਼ਿਲ੍ਹਾ ਜੂਡੋਕਾ ਵੈਲਫੇਅਰ ਸੁਸਾਇਟੀ ਗੁਰਦਾਸਪੁਰ ਵਲੋਂ ਸਾਬਕਾ ਐਸ ਐਸ ਪੀ ਵਿਜੀਲੈਂਸ ਅੰਮ੍ਰਿਤਸਰ ਅਤੇ ਸੀਨੀਅਰ ਵਾਇਸ ਪ੍ਰਧਾਨ ਪੰਜਾਬ ਜੂਡੋ ਐਸੋਸੀਏਸ਼ਨ ਵਰਿੰਦਰ ਸਿੰਘ ਸੰਧੂ ਅਤੇ ਸਾਬਕਾ ਜੂਡੋ ਖਿਡਾਰੀ ਡੀ ਐਸ ਪੀ ਕਪਿਲ ਕੌਸਲ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ। ਆਪਣੀ ਬਤੌਰ ਡੀ ਐਸ ਪੀ ਤੱਰਕੀ ਪ੍ਰਾਪਤ ਕਰਨ ਤੋਂ ਬਾਅਦ ਕਪਿਲ ਕੌਸਲ ਸ਼ਰਮਾ ਜੂਡੋ ਸੈਂਟਰ ਪੁੱਜੇ। ਜੂਡੋ ਖਿਡਾਰੀਆਂ ਨਾਲ ਉਨ੍ਹਾਂ ਆਪਣੇ ਵਿਦਿਆਰਥੀ ਸਮੇਂ ਦੀਆਂ ਜੁੱਡੋ ਵਿੱਚ ਹਾਸਿਲ ਕੀਤੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਉਹਨਾਂ ਖਿਡਾਰੀਆਂ ਨੂੰ ਅਨੁਸ਼ਾਸਨ ਵਿਚ ਰਹਿ ਕੇ ਸਖ਼ਤ ਮਿਹਨਤ ਕਰਨ ਦੀ ਲੋੜ ਤੇ ਜੋਰ ਦਿੱਤਾ। ਸਾਬਕਾ ਐਸਐਸਪੀ ਵਿਜੀਲੈਂਸ ਵਰਿੰਦਰ ਸਿੰਘ ਸੰਧੂ ਨੇ ਪੰਜਾਬ ਜੂਡੋ ਐਸੋਸੀਏਸ਼ਨ ਨੂੰ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ।
ਸੈਂਟਰ ਸੰਚਾਲਕ ਅਮਰਜੀਤ ਸ਼ਾਸਤਰੀ ਨੇ ਦੱਸਿਆ ਕਿ ਕਪਿਲ ਕੌਸਲ ਸ਼ਰਮਾ ਅਤੇ ਰਾਜ ਕੁਮਾਰ ਸ਼ਰਮਾ ਨੇ ਸ਼ਕਰਗੜ੍ਹ ਸਕੂਲ ਤੋਂ ਆਪਣਾ ਖੇਡਾਂ 1985-86 ਵਿਚ ਸਫ਼ਰ ਸ਼ੁਰੂ ਕੀਤਾ ਸੀ। ਸਤੀਸ਼ ਕੁਮਾਰ ਅਤੇ ਮੈਡਮ ਬਲਵਿੰਦਰ ਕੌਰ , ਸੀਨੀਅਰ ਜੂਡੋ ਖਿਡਾਰੀਆਂ ਨੇ ਉਨ੍ਹਾਂ ਦੀ ਤਰੱਕੀ ਤੇ ਵਧਾਈ ਦਿੱਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਹਿਰ ਨਿਵਾਸੀ ਅਤੇ ਵੱਖ ਵੱਖ ਸੰਸਥਾਵਾਂ ਦੇ ਪ੍ਰਬੰਧਕਾਂ ਨੇ ਭਾਗ ਲਿਆ।