Breaking: ਅਕਾਲੀ ਦਲ ਨੇ ਲੁਧਿਆਣਾ ਜ਼ਿਮਨੀ ਚੋਣ ਲੜਨ ਬਾਰੇ ਕੀਤਾ ਵੱਡਾ ਐਲਾਨ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 27 ਫਰਵਰੀ 2025- ਅਕਾਲੀ ਦਲ ਨੇ ਲੁਧਿਆਣਾ ਪੱਛਮੀ ਹਲਕੇ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਲੜਨ ਦਾ ਰਸਮੀ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਸੀਨੀਅਰ ਨੇਤਾ ਡਾ. ਦਲਜੀਤ ਸਿੰਘ ਚੀਮਾ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਅਕਾਲੀ ਦਲ ਇਸ ਚੋਣ ਵਿੱਚ ਸਖ਼ਤ ਟੱਕਰ ਦੇਣ ਲਈ ਤਿਆਰ ਹੈ, ਹਾਲਾਂਕਿ ਚੋਣ ਕਮਿਸ਼ਨ ਵੱਲੋਂ ਅਜੇ ਤਰੀਖਾਂ ਦਾ ਐਲਾਨ ਨਹੀਂ ਕੀਤਾ ਗਿਆ।
ਚੀਮਾ ਨੇ ਦੱਸਿਆ ਕਿ ਪਾਰਟੀ ਜਲਦੀ ਹੀ ਆਪਣਾ ਉਮੀਦਵਾਰ ਐਲਾਨ ਕਰੇਗੀ, ਜੋ ਵਿਰੋਧੀ ਧੜਿਆਂ ਨੂੰ ਚੁਣੌਤੀ ਦੇਣ ਲਈ ਪੂਰੀ ਤਰ੍ਹਾਂ ਤਿਆਰ ਰਹੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ, "ਸਾਡਾ ਉਮੀਦਵਾਰ ਨਾ ਕੇਵਲ ਸਥਾਨਕ ਮੁੱਦਿਆਂ 'ਤੇ ਕੇਂਦਰਿਤ ਹੋਵੇਗਾ, ਸਗੋਂ ਪੰਜਾਬ ਦੇ ਹਿੱਤਾਂ ਲਈ ਵੀ ਸੰਘਰਸ਼ ਕਰੇਗਾ।"