ਪੀ.ਜੀ.ਆਈ.'ਚ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਪੱਟ ਦਾ ਹੋਇਆ ਆਪ੍ਰੇਸ਼ਨ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 27 ਫਰਵਰੀ 2025 - ਸੀਨੀਅਰ ਬਜ਼ੁਰਗ ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ ਜਿਨ੍ਹਾਂ ਨੂੰ ਲੱਤ 'ਤੇ ਸੱਟ ਲੱਗਣ ਕਾਰਨ ਪੀ.ਜੀ.ਆਈ. ਚੰਡੀਗੜ੍ਹ ਦਾਖ਼ਲ ਕਰਵਾਇਆ ਗਿਆ ਸੀ ਦੇ ਪੱਟ ਦੀ ਹੱਡੀ ਵਿੱਚ ਫੈਕਚਰ ਹੋਣ ਕਾਰਨ ਉਹਨਾਂ ਦੇ ਪੱਟ ਦੀ ਹੱਡੀ ਦਾ ਆਪ੍ਰੇਸ਼ਨ ਕਰਨਾ ਪਿਆ ਹੈ, ਜਿਥੇ ਉਨ੍ਹਾ ਦੀ ਹਾਲਤ ਹੁਣ ਠੀਕ ਦੱਸੀ ਜਾਂ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਸ.ਢੀਂਡਸਾ ਹੱਡੀ ਟੁੱਟ ਜਾਣ ਕਾਰਨ ਉਨ੍ਹਾਂ ਦਾ ਆਪ੍ਰੇਸ਼ਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਢੀਂਡਸਾ ਵੱਲੋ ਅਕਾਲੀ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਸੀ ਕਿ ਉਹ ਅਚਾਨਕ ਆਪਣੀ ਕੁਰਸੀ ਤੋਂ ਗਿਰ ਗਏ ਤੇ ਉਹਨਾਂ ਦੇ ਪੱਟ ਵਿੱਚ ਫੈਕਚਰ ਆ ਗਿਆ। ਉਨ੍ਹਾਂ ਦੇ ਸਪੁੱਤਰ ਤੇ ਸਾਬਕਾ ਖਜ਼ਾਨਾ ਮੰਤਰੀ ਸ.ਪਰਮਿੰਦਰ ਸਿੰਘ ਢੀਂਡਸਾ ਅਨੁਸਾਰ ਸ. ਢੀਂਡਸਾ ਸਾਹਿਬ ਦੀ ਹਾਲਤ ਹੁਣ ਸਥਿਰ ਹੈ ਅਤੇ ਫਿਲਹਾਲ ਉਨਾਂ ਦਾ ਪੀਜੀਆਈ ਦੇ ਆਈਸੀਯੂ ਵਿੱਚ ਹੀ ਇਲਾਜ ਚੱਲ ਰਿਹਾ ਹੈ।