ਰਿਟਾਇਰ ਹੋਏ ਆ ਐਸਐਸਪੀ ਅਤੇ ਡੀਐਸਪੀ ਬਣੇ ਜੂਡੋ ਖਿਡਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਰੋਹਿਤ ਗੁਪਤਾ
ਗੁਰਦਾਸਪੁਰ 27 ਫਰਵਰੀ 2025 - ਸਾਬਕਾ ਐਸ ਐਸ ਪੀ ਵਿਜੀਲੈਂਸ ਅੰਮ੍ਰਿਤਸਰ ਅਤੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਜੂਡੋ ਐਸੋਸੀਏਸ਼ਨ ਵਰਿੰਦਰ ਸਿੰਘ ਸੰਧੂ ਅਤੇ ਸੀਨੀਅਰ ਜੂਡੋ ਖਿਡਾਰੀ ਡੀ ਐਸ ਪੀ ਕਪਿਲ ਕੌਸਲ ਸ਼ਰਮਾ ਨੂੰ ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਗੁਰਦਾਸਪੁਰ ਵਿਖੇ ਜ਼ਿਲ੍ਹਾ ਜੂਡੋਕਾ ਵੈਲਫੇਅਰ ਸੁਸਾਇਟੀ ਗੁਰਦਾਸਪੁਰ ਵਲੋਂ ਉਨ੍ਹਾਂ ਦੀਆਂ ਜੂਡੋ ਖੇਡ ਨੂੰ ਪ੍ਰਫੁੱਲਿਤ ਕਰਨ ਲਈ ਦਿੱਤੀਆਂ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ। ਡੀ ਐਸ ਪੀ ਕਪਿਲ ਕੌਸਲ ਸ਼ਰਮਾ ਆਪਣੀ ਬਤੌਰ ਡੀ ਐਸ ਪੀ ਤੱਰਕੀ ਪ੍ਰਾਪਤ ਕਰਨ ਤੋਂ ਬਾਅਦ ਪਹਿਲੀ ਵਾਰ ਜੂਡੋ ਸੈਂਟਰ ਪੁੱਜੇ ਸਨ। ਇਸ ਮੌਕੇ ਗੁਰਦਾਸਪੁਰ ਦੇ ਵੱਖ ਵੱਖ ਸੰਸਥਾਵਾਂ ਦੇ ਮੁੱਖੀਆਂ, ਖੇਡ ਪ੍ਰੇਮੀਆਂ, ਸਾਬਕਾ ਜੂਡੋ ਖਿਡਾਰੀਆਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ।
ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਸ੍ਰ ਵਰਿੰਦਰ ਸਿੰਘ ਸੰਧੂ ਨੇ ਆਪਣੇ ਬਚਪਨ ਦੀਆਂ ਯਾਦਾਂ ਨੂੰ ਸਾਂਝਾ ਕਰਦਿਆਂ ਕਿਹਾ ਕਿ ਸਖ਼ਤ ਮਿਹਨਤ, ਉਸਤਾਦਾਂ ਦੀਆਂ ਸਿਖਿਆਵਾਂ ਤੇ ਅਮਲ ਕਰਨ ਕਾਰਨ ਉਹ ਇਸ ਮੁਕਾਮ ਤੇ ਪੁੱਜੇ ਹਨ। ਉਹਨਾਂ ਜੂਡੋ ਖਿਡਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਪੰਜਾਬ ਜੂਡੋ ਐਸੋਸੀਏਸ਼ਨ ਉਹਨਾਂ ਦੀਆਂ ਮੁਸਕਲਾਂ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕਰੇਗੀ। ਡੀ ਐਸ ਪੀ ਕਪਿਲ ਕੌਸਲ ਸ਼ਰਮਾ ਨੇ ਆਪਣੇ ਖੇਡ ਸਫਰ ਵਾਰੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਸ਼ਕਰਗੜ੍ਹ ਸਕੂਲ ਸ੍ਰੀ ਰਾਜ ਕੁਮਾਰ ਸ਼ਰਮਾ ਸਤੀਸ਼ ਕੁਮਾਰ, ਵਿਸ਼ਾਲ ਕਾਲੀਆ ਨਾਲ ਜੂਡੋ ਸ਼ੁਰੂ ਕੀਤੀ। ਸਖ਼ਤ ਮਿਹਨਤ ਅਤੇ ਅਨੁਸ਼ਾਸਨ ਵਿਚ ਰਹਿ ਕੇ ਅੱਜ ਇਸ ਮੁਕਾਮ ਤੇ ਪੁੱਜਣ ਵਿਚ ਕਾਮਯਾਬ ਹੋਏ ਹਾਂ। ਉਹਨਾਂ ਖਿਡਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੀ ਬਿਹਤਰੀ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਉਹਨਾਂ ਕਿਹਾ ਕਿ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਪੜ੍ਹਾਈ ਕਰਨ, ਮਾਪਿਆਂ, ਕੋਚਾਂ ਦੀ ਆਗਿਆ ਦੀ ਪਾਲਣਾ ਕਰਨੀ ਚਾਹੀਦੀ ਹੈ।
ਸੈਂਟਰ ਸੰਚਾਲਕ ਅਮਰਜੀਤ ਸ਼ਾਸਤਰੀ ਨੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਵਰਿੰਦਰ ਸਿੰਘ ਸੰਧੂ ਸਾਬਕਾ ਐਸ ਐਸ ਪੀ ਵਿਜੀਲੈਂਸ ਅੰਮ੍ਰਿਤਸਰ ਅਤੇ ਡੀ ਐਸ ਪੀ ਕਪਿਲ ਕੌਸਲ ਸ਼ਰਮਾ, ਡੀ ਐਸ ਪੀ ਰਾਜ ਕੁਮਾਰ ਸ਼ਰਮਾ ਦੇ ਸਹਿਯੋਗ ਨਾਲ ਗੁਰਦਾਸਪੁਰ ਦੀ ਜੂਡੋ ਨੇ ਵੱਡੀਆਂ ਮੱਲਾਂ ਮਾਰੀਆਂ ਹਨ। ਉਹਨਾਂ ਦੇ ਸਹਿਯੋਗ ਸਦਕਾ ਅੱਜ ਸੈਂਟਰ ਪੰਜਾਬ ਦਾ ਨੰਬਰ ਵਨ ਸੈਂਟਰ ਬਣਿਆ ਹੈ। ਗੁਰਦਾਸਪੁਰ ਦੇ ਖਿਡਾਰੀਆਂ ਨੇ ਪੰਜਾਬ ਪੱਧਰ, ਦੇਸ਼ ਪੱਧਰੀ ਚੈਂਪੀਅਨਸ਼ਿਪ ਵਿੱਚ ਮੈਡਲ ਜਿੱਤ ਕੇ ਸੈਂਟਰ ਦਾ ਨਾਮ ਰੌਸ਼ਨ ਕੀਤਾ ਹੈ।
ਇਸ ਮੌਕੇ ਸਤੀਸ਼ ਕੁਮਾਰ ਟੈਕਨੀਕਲ ਚੇਅਰਮੈਨ ਪੰਜਾਬ ਜੂਡੋ ਐਸੋਸੀਏਸ਼ਨ, ਬਲਵਿੰਦਰ ਕੌਰ ਜਨਰਲ ਸਕੱਤਰ ਜ਼ਿਲ੍ਹਾ ਜੂਡੋਕਾ ਵੈਲਫੇਅਰ ਸੁਸਾਇਟੀ, ਰਿਸ਼ੀ ਕੋਛੜ ਪ੍ਰਿੰਸੀਪਲ ਕੈਂਬਰਿਜ ਇੰਟਰਨੈਸ਼ਨਲ ਸਕੂਲ, ਨਵੀਨ ਸਲਗੋਤਰਾ, ਵਿਸ਼ਾਲ ਕਾਲੀਆ, ਸੁਖਬੀਰ ਸਿੰਘ ਪਾਹੜਾ ਰਵੀ ਕੁਮਾਰ ਜੂਡੋ ਕੋਚ, ਇੰਸਪੈਕਟਰ ਜਤਿੰਦਰ ਪਾਲ ਸਿੰਘ, ਗਗਨਦੀਪ ਸਿੰਘ ਚੇਅਰਮੈਨ ਦੂਨ ਸਕੂਲ, ਮੈਡਮ ਕਮਲੇਸ਼ ਕੁਮਾਰੀ, ਰਵਿੰਦਰ ਪਠਾਣੀਆਂ, ਰਵਿੰਦਰ ਖੰਨਾ, ਦਿਨੇਸ਼ ਕੁਮਾਰ, ਡਾਕਟਰ ਰਵਿੰਦਰ ਸਿੰਘ, ਪ੍ਰਿੰਸੀਪਲ ਅਮਰਜੀਤ ਸਿੰਘ ਮਨੀ, ਪ੍ਰਿੰਸੀਪਲ ਕੁਲਵੰਤ ਸਿੰਘ, ਅਸ਼ਵਨੀ ਸ਼ਰਮਾ ਸਕੱਤਰ ਜਮਹੂਰੀ ਅਧਿਕਾਰ ਸਭਾ ਤੋਂ ਇਲਾਵਾ ਵੱਡੀ ਗਿਣਤੀ ਜੂਡੋ ਖਿਡਾਰੀ ਹਾਜ਼ਰ ਸਨ।