Breaking: ਪਲੇਠੇ ਪੰਜਾਬ ਦੌਰੇ 'ਤੇ ਆਏ ਬਘੇਲ ਨੇ ਪ੍ਰਧਾਨ ਬਦਲੇ ਜਾਣ ਬਾਰੇ ਦਿੱਤਾ ਵੱਡਾ ਬਿਆਨ
ਚੰਡੀਗੜ੍ਹ, 28 ਫਰਵਰੀ 2025 - ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲਣ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ 'ਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਲ ਭੁਪੇਸ਼ ਬਗੇਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਉਹਨਾਂ ਨੇ ਅੰਮ੍ਰਿਤਸਰ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਜਿਹੜੀਆਂ ਵੀ ਅਟਕਲਾਂ ਜਾਂ ਫਿਰ ਮੀਡੀਆ ਦੇ ਵਿੱਚ ਜੋ ਕੁਝ ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲਣ ਨੂੰ ਲੈ ਕੇ ਖ਼ਬਰਾਂ ਚੱਲ ਰਹੀਆਂ ਹਨ, ਉਹ ਬਿਲਕੁਲ ਅਫਵਾਹਾਂ ਹਨ।
ਉਹਨਾਂ ਕਿਹਾ ਕਿ ਫਿਲਹਾਲ ਅਸੀਂ ਕਾਂਗਰਸ ਦੇ ਅਹੁਦੇਦਾਰਾਂ ਵਿੱਚ ਕੋਈ ਬਦਲਾਅ ਨਹੀਂ ਕਰ ਰਹੇ। ਉਹਨਾਂ ਨੇ ਇਹ ਵੀ ਕਿਹਾ ਕਿ 2027 ਵਿੱਚ ਭਾਰੀ ਬਹੁਮਤ ਦੇ ਨਾਲ ਕਾਂਗਰਸ ਪਾਰਟੀ ਦੀ ਪੰਜਾਬ ਦੇ ਅੰਦਰ ਸਰਕਾਰ ਬਣੇਗੀ।
ਬਘੇਲ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਐਲਓਪੀ ਪ੍ਰਤਾਪ ਸਿੰਘ ਬਾਜਵਾ ਨੂੰ ਹਾਈਕਮਾਂਡ ਦਾ ਪੂਰਾ ਸਮਰਥਨ ਹੈ।