ਪੰਜਾਬ ਵਿੱਚ ਅੱਜ ਵੀ ਮੀਂਹ ਦੀ ਸੰਭਾਵਨਾ: ਤਾਪਮਾਨ ਡਿੱਗਿਆ
ਚੰਡੀਗੜ੍ਹ : ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਹਾਲਾਂਕਿ, ਅੱਜ ਵੀ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ ਕੁਝ ਦਿਨਾਂ ਵਿੱਚ ਹੋਈ ਬਾਰਿਸ਼ ਤੋਂ ਬਾਅਦ ਪੰਜਾਬ ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 0.5 ਡਿਗਰੀ ਸੈਲਸੀਅਸ ਘੱਟ ਗਿਆ ਹੈ। ਇਹ ਆਮ ਨਾਲੋਂ 1.7 ਡਿਗਰੀ ਸੈਲਸੀਅਸ ਘੱਟ ਹੈ।
ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 24.1 ਡਿਗਰੀ ਸੈਲਸੀਅਸ ਰਿਹਾ ਜੋ ਬਠਿੰਡਾ ਵਿੱਚ ਦਰਜ ਕੀਤਾ ਗਿਆ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, 2 ਮਾਰਚ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਜਿਸਦਾ ਅਸਰ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਇਲਾਕਿਆਂ 'ਤੇ ਪੈ ਸਕਦਾ ਹੈ। ਇਸਦਾ ਪ੍ਰਭਾਵ 3 ਮਾਰਚ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਮਹਿਸੂਸ ਹੋਣ ਦੀ ਸੰਭਾਵਨਾ ਹੈ। ਇਸ ਦਿਨ, ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਅਤੇ ਆਮ ਤੋਂ ਘੱਟ ਬਾਰਿਸ਼ ਹੋ ਸਕਦੀ ਹੈ।