ਤਰਨਤਾਰਨ: ਘਰ ਦੀ ਛੱਤ ਡਿੱਗਣ ਕਾਰਨ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ
ਬਲਜੀਤ ਸਿੰਘ
ਤਰਨਤਾਰਨ, 1 ਮਾਰਚ 2025- ਤਰਨਤਾਰਨ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇਥੇ ਪਿੰਡ ਪੰਡੋਰੀ ਗੋਲਾ ਵਿਖੇ ਘਰ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ 5 ਜੀਆਂ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾਂ ਵਿਚ ਪਤੀ ਪਤਨੀ ਤੇ ਉਨ੍ਹਾਂ ਦੇ 3 ਬੱਚੇ ਸ਼ਾਮਲ ਸਨ। ਮਿਲੀ ਜਾਣਕਾਰੀ ਅਨੁਸਾਰ ਘਰ ਦੀ ਜਦੋਂ ਛੱਤ ਡਿੱਗੀ ਤਾਂ, ਉਸ ਸਮੇਂ ਪਰਿਵਾਰ ਕਮਰੇ ਵਿੱਚ ਸੌਂ ਰਿਹਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਗਾਡਰ ਵਾਲੀ ਛੱਤ ਡਿੱਗਣ ਨਾਲ ਹਾਦਸਾ ਵਾਪਰਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬਾਲਿਆਂ ਵਾਲੀ ਛੱਤ ਡਿੱਗਣ ਨਾਲ ਇਹ ਹਾਦਸਾ ਵਾਪਰਿਆ ਹੈ।
ਘਟਨਾ ਸਥਾਨ ਤੇ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਵੀ ਪਹੁੰਚ ਗਈ ਹੈ। ਜਿਨਾਂ ਵੱਲੋਂ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾ ਕੇ ਬਣਦੀ ਕਾਰਵਾਈ ਕਰਨ ਦੀ ਗੱਲ ਕਹੀ ਜਾ ਰਹੀ ਹੈ। ਮ੍ਰਿਤਕਾਂ ਦੀ ਪਹਿਚਾਣ ਗੁਰਵਿੰਦਰ ਸਿੰਘ ਅਮਰਜੀਤ ਕੌਰ, ਏਕੂ ਤੇ ਗੁਰਲਾਲ ਸਿੰਘ ਵਜੋਂ ਹੋਈ ਹੈ।