ਹੋਸਟਲ ਦੀਆਂ ਕੁੜੀਆਂ ਨੇ ਕੀਤਾ ਟੂਣਾ, ਪੜ੍ਹੋ ਫਿਰ ਅੱਗੇ ਕੀ ਹੋਇਆ
ਰਵੀ ਜੱਖੂ
ਪਟਿਆਲਾ, 1 ਮਾਰਚ 2025- ਪੰਜਾਬੀ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਦੇ ਹੋਸਟਲ ਅੰਦਰ ਟੂਣਾ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਵਾਰਡਨ ਨੇ ਸਖ਼ਤ ਨੋਟਿਸ ਜਾਰੀ ਕੀਤਾ ਹੈ। ਵਾਰਡਨ ਨੇ ਆਪਣੇ ਨੋਟਿਸ ਵਿੱਚ ਲਿਖਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਪ੍ਰਾਪਤ ਹੋਈ ਹੈ ਕਿ ਕਿਸੇ ਵਿਦਿਆਰਥਣ ਵੱਲੋਂ ਹੋਸਟਲ ਅੰਦਰ ਟੂਣੇ ਟਾਮਣ ਕੀਤੇ ਜਾਂਦੇ ਹਨ, ਜਿਸ ਕਾਰਨ ਵਿਦਿਆਰਥਣਾਂ ਵਿੱਚ ਡਰ ਦਾ ਮਾਹੋਲ ਪੈਦਾ ਹੋ ਗਿਆ ਹੈ। ਵਿਦਿਆਰਥਣਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਖਤ ਤਾੜਨਾ ਕੀਤੀ ਜਾਂਦੀ ਹੈ ਅਤੇ ਹੋਸਟਲ ਅੰਦਰ ਅਜਿਹਾ ਕੋਈ ਟੂਣਾ ਟਾਮਣਾ ਨਾ ਕੀਤਾ ਜਾਵੇ। ਫਿਰ ਵੀ ਜੇਕਰ ਕੋਈ ਕਿਸੇ ਨੂੰ ਅਜਿਹਾ ਕਰਦਾ ਵੇਖਿਆ ਗਿਆ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ।