ਪੁਲਿਸ ਨੇ ਨੂਰਪੁਰ ਬੇਦੀ, ਕੀਰਤਪੁਰ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਚਲਾਇਆ ਵਿਆਪਕ ਸਰਚ ਅਭਿਆਨ
- ਸ੍ਰੀ ਅਨੰਦਪੁਰ ਸਾਹਿਬ ਉਪ ਮੰਡਲ ਵਿੱਚ ਸ਼ੱਕੀ ਥਾਵਾਂ ਤੇ ਪੁਲਿਸ ਦੀ ਦਵਿਸ਼
- ਵਾਹਨਾਂ ਦੀ ਹੋਈ ਚੈਕਿੰਗ, ਲੋਕਾਂ ਵਿਚ ਸੁਰੱਖਿਆਂ ਦੀ ਭਾਵਨਾ ਮਜਬੂਤ ਕਰਨ ਦਾ ਉਪਰਾਲਾ
ਪ੍ਰਮੋਦ ਭਾਰਤੀ
ਸ੍ਰੀ ਅਨੰਦਪੁਰ ਸਾਹਿਬ 01 ਮਾਰਚ,2025 - ਏ.ਡੀ.ਜੀ.ਪੀ ਐਸ.ਪੀ.ਐਸ ਪਰਮਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਸ੍ਰੀ ਗੁਲਨੀਤ ਸਿੰਘ ਖੁਰਾਨਾ ਐਸ.ਐਸ.ਪੀ ਰੂਪਨਗਰ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਵੱਲੋਂ ਚਲਾਏ ਕਾਸੋ ਅਭਿਆਨ ਰਾਹੀ ਗੈਰ ਸਮਾਜੀ ਅਨਸਰਾਂ ਨੂੰ ਨਕੇਲ ਪਾਉਣ ਦਾ ਵਿਆਪਕ ਉਪਰਾਲਾ ਕੀਤਾ ਗਿਆ ਹੈ। ਇਸੇ ਅਧੀਨ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਤੇ ਨੂਰਪੁਰ ਬੇਦੀ ਦੇ ਆਲੇ ਦੁਆਲੇ ਦੀਆਂ ਬਸਤੀਆਂ, ਪਿੰਡਾਂ, ਸ਼ਹਿਰਾਂ ਤੇ ਅੰਤਰਰਾਜੀ ਨਾਕਿਆਂ ਤੇ ਵਿਸੇਸ਼ ਅਭਿਆਨ ਚਲਾ ਕੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਦਾ ਉਪਰਾਲਾ ਕੀਤਾ ਗਿਆ। ਇਸ ਤੋ ਇਲਾਵਾ ਆਮ ਲੋਕਾਂ ਵਿੱਚ ਸੁਰੱਖਿਆਂ ਦੀ ਭਾਵਨਾ ਮਜਬੂਤ ਕਰਨ ਲਈ ਕਾਸੋ ਤਹਿਤ ਇਹ ਵਿਸੇਸ ਮੁਹਿੰਮ ਅੱਜ ਚਲਾਈ ਗਈ।
ਇਸ ਬਾਰੇ ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਅਜੇ ਸਿੰਘ ਡੀ.ਐਸ.ਪੀ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾ ਅਨੁਸਾਰ ਗੈਰ ਸਮਾਜੀ ਅਨਸਰਾਂ ਨੂੰ ਨਕੇਲ ਪਾਉਣ ਅਤੇ ਤਿਉਹਾਰਾਂ ਦੌਰਾਨ ਸੁਰੱਖਿਅਤ ਵਾਤਾਵਰਣ ਮੁਹੱਇਆ ਕਰਵਾਉਣ ਦੇ ਮੰਤਵ ਨਾਲ ਕਾਸੋ ਤਹਿਤ ਵਿਸੇਸ਼ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਦੌਰਾਨ ਨਸ਼ਿਆ ਦੇ ਸੋਦਾਗਰ ਕਾਬੂ ਕੀਤੇ ਜਾ ਰਹੇ ਹਨ।
ਜਿਕਰਯੋਗ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਸ੍ਰੀ ਗੌਰਵ ਯਾਦਵ ਆਈ.ਪੀ.ਐਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਰੂਪਨਗਰ ਅੰਦਰ ਪੈਦੇ ਸਾਰੇ ਥਾਣਿਆਂ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਤੇ ਨੂਰਪੁਰ ਬੇਦੀ ਦੇ ਏਰੀਆ ਵਿੱਚ ਨਸ਼ੀਲੇ ਪਦਾਰਥਾਂ ਦੀ ਵਿਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਉਤੇ ਸਪੈਸਲ "ਕਾਰਡਨ ਐਂਡ ਸਰਚ ਓਪਰੇਸ਼ਨ" (ਕੈਸੋ) ਚਲਾਇਆ ਜਾ ਰਿਹਾ ਹੈ। ਜਿਸ ਅਧੀਨ ਨਸ਼ੇ ਦੇ ਸੌਦਾਗਰਾਂ ਸਮੇਤ ਹਰ ਸ਼ੱਕੀ ਅਤੇ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ।