Big Breaking: ਪੰਜਾਬ ਕੈਬਨਿਟ ਨੇ OTS ਸਕੀਮ ਬਾਰੇ ਲਿਆ ਵੱਡਾ ਫ਼ੈਸਲਾ, ਪੜ੍ਹੋ ਪੂਰਾ ਵੇਰਵਾ
ਚੰਡੀਗੜ੍ਹ, 3 ਮਾਰਚ 2025- ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪੰਜਾਬ ਦੇ ਲੋਕਾਂ ਲਈ ਮਹੱਤਵਪੂਰਨ ਫੈਸਲੇ ਲਏ ਗਏ। ਕੈਬਨਿਟ ਮੰਤਰੀ ਤਰੁਨਪ੍ਰੀਤ ਸੌਂਦ ਨੇ ਦੱਸਿਆ ਕਿ ਸਰਕਾਰ ਨੇ ਦੋ OTS (ਵਨ ਟਾਈਮ ਸੈਟਲਮੈਂਟ) ਸਕੀਮਾਂ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਨਾਲ ਆਮ ਲੋਕਾਂ ਅਤੇ ਉਦਯੋਗਿਕ ਪ੍ਰਮੋਟਰਾਂ ਨੂੰ ਫਾਇਦਾ ਹੋਵੇਗਾ। ਇਹ ਸਕੀਮ 31 ਦਸੰਬਰ 2025 ਤੱਕ ਲਾਗੂ ਰਹੇਗੀ।
ਉਦਯੋਗ ਮੰਤਰੀ ਤਰੁਣਪ੍ਰੀਤ ਸਿੰਘ ਸੋਂਡ ਨੇ ਦੱਸਿਆ ਕਿ ਇਨ੍ਹਾਂ ਸਕੀਮਾਂ ਵਿੱਚੋਂ ਇੱਕ ਜ਼ਮੀਨ ਵਧਾਉਣ ਦੇ ਖਰਚਿਆਂ ਨਾਲ ਸਬੰਧਤ ਹੈ, ਜਿਸ ਦੇ ਤਹਿਤ ਉਦਯੋਗਿਕ ਪ੍ਰਮੋਟਰਾਂ ਨੂੰ ਕੁੱਲ ਵਾਧਾ ਰਕਮ ਦਾ ਸਿਰਫ਼ 8% ਫਲੈਟ ਸੈਟਲਮੈਂਟ ਵਜੋਂ ਅਦਾ ਕਰਨਾ ਪਵੇਗਾ। ਦੂਜਾ ਓਟੀਐਸ ਮੂਲ ਰਕਮ ਲਈ ਹੈ।
ਮੰਤਰੀ ਨੇ ਕਿਹਾ ਕਿ ਦੋਵੇਂ ਸਕੀਮਾਂ 31 ਦਸੰਬਰ, 2025 ਤੱਕ ਲਾਗੂ ਰਹਿਣਗੀਆਂ, ਅਤੇ ਉਦਯੋਗਪਤੀਆਂ ਨੂੰ ਇਸ ਸਕੀਮ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਮੰਤਰੀ ਨੇ ਕਿਹਾ ਕਿ ਇਨ੍ਹਾਂ ਸਕੀਮਾਂ ਦਾ ਉਦੇਸ਼ ਲੰਬੇ ਸਮੇਂ ਤੋਂ ਚੱਲ ਰਹੇ ਵਿਵਾਦਾਂ ਨੂੰ ਹੱਲ ਕਰਨਾ ਅਤੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵਧਾਉਣਾ ਹੈ।
ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਕਿਹਾ ਕਿ ਉਦਯੋਗਪਤੀਆਂ ਦੇ ਅਨੁਸਾਰ, ਇਸ ਯੋਜਨਾ ਨਾਲ ਉਨ੍ਹਾਂ ਨੂੰ ਪ੍ਰਤੀ ਵਰਗ ਗਜ਼ 2,160 ਰੁਪਏ ਦਾ ਫਾਇਦਾ ਹੋਵੇਗਾ।