ਪੰਜਾਬ ਦੇ ਇਸ ਇਲਾਕੇ ਵਿੱਚ ਕੱਲ ਰਹੇਗੀ ਛੁੱਟੀ
ਰੋਹਿਤ ਗੁਪਤਾ
ਗੁਰਦਾਸਪੁਰ 3 ਮਾਰਚ
ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਜ਼ਿਲਾ ਗੁਰਦਾਸਪੁਰ ਦੇ ਉਪ ਮੰਡਲ, ਡੇਰਾ ਬਾਬਾ ਨਾਨਕ ਵਿਖੇ ਸ੍ਰੀ ਚੌਲਾ ਸਾਹਿਬ ਜੀ ਦਾ ਮੇਲਾ ਬੜੀ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਹਰ ਸਾਲ ਮਨਾਇਆ ਜਾਂਦਾ ਹੈ। ਇਸ ਮੇਲੇ ਵਿੱਚ ਦੂਰੋਂ-ਦੂਰੋਂ ਸੰਗਤਾਂ/ ਸੰਘ ਦਰਸ਼ਨਾਂ ਲਈ ਆਉਂਦੀਆਂ ਹਨ। ਇਸ ਸਬੰਧ ਵਿੱਚ ਉਪ ਮੰਡਲ ਮੈਜਿਸਟਰੇਟ ਡੇਰਾ ਬਾਬਾ ਨਾਨਕ ਵਲੋਂ ਪ੍ਰਾਪਤ ਹੋਈ ਰਿਪੋਰਟ ਅਤੇ ਸ੍ਰੀ ਚੌਲਾ ਸਾਹਿਬ ਜੀ ਦੇ ਮੇਲੇ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਉਪ ਮੰਡਲ ਡੇਰਾ ਬਾਬਾ ਨਾਨਕ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫਤਰਾਂ, ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਮਿਤੀ ਚਾਰ ਮਾਰਚ ਨੂੰ ਲੋਕਲ ਸਰਕਾਰੀ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।।
ਇਸ ਦਿਨ ਕਾਰਪੋਰੇਸ਼ਨ, ਬੋਰਡ, ਯੂਨੀਵਰਸਿਟੀ ਅਤੇ ਵਿਦਿਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।