ਹੜਤਾਲੀ ਤਹਿਸੀਲਦਾਰਾਂ ਨੂੰ ਸੀਐੱਮ ਮਾਨ ਦੀ ਸਿੱਧੀ ਚੇਤਾਵਨੀ! ਪੜ੍ਹੋ ਕੀ ਲਿਆ ਵੱਡਾ ਫ਼ੈਸਲਾ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 4 ਮਾਰਚ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਮਾਲ ਅਫਸਰਾਂ ਦੀ ਹੜਤਾਲ ਨੂੰ ਲੈ ਕੇ ਟਵੀਟ ਕੀਤਾ ਹੈ।
ਉਹਨਾਂ ਕਿਹਾ ਹੈ ਕਿ ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ। ਛੁੱਟੀ ਮਗਰੋਂ ਉਹਨਾਂ ਨੂੰ ਕਿਥੇ ਤੇ ਕਦੋਂ ਜੁਆਇਨ ਕਰਵਾਉਣਾ ਹੈ, ਇਹ ਫੈਸਲਾ ਲੋਕ ਕਰਨਗੇ।
ਤਹਿਸੀਲਦਾਰਾਂ ਦੀ ਆਪਣੇ ਭਿੑਸ਼ਟਾਚਾਰੀ ਸਾਥੀਆਂ ਦੇ ਹੱਕ ਚ ਹੜਤਾਲ ਕਰ ਰਹੇ ਨੇ ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖਤ ਖਿਲਾਫ ਹੈ..ਆਮ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦਾ ਕੰਮ ਨਾ ਰੁਕਣ..ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ..ਪਰ…
— Bhagwant Mann (@BhagwantMann) March 4, 2025