ਵੱਡੀ ਖਬਰ: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪਾਸਟਰ ਬਜਿੰਦਰ ਵੱਲੋਂ ਮਹਿਲਾ ਨਾਲ ਕਥਿਤ ਛੇੜਛਾੜ ਦਾ ਲਿਆ ਨੋਟਿਸ, ਕਾਰਵਾਈ ਸ਼ੁਰੂ
ਰਵੀ ਜੱਖੂ
ਚੰਡੀਗੜ੍ਹ, 4 ਮਾਰਚ 2025- ਪਾਸਟਰ ਬਜਿੰਦਰ ਸਿੰਘ ਵੱਲੋਂ ਮਹਿਲਾ ਨਾਲ ਕੀਤੀ ਗਈ ਕਥਿਤ ਛੇੜਛਾੜ ਅਤੇ ਤੰਗ ਕਰਨ ਦੀ ਸ਼ਿਕਾਇਤ 'ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਨੋਟਿਸ ਲੈ ਲਿਆ ਹੈ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਇਸ ਮਾਮਲੇ 'ਤੇ ਸਖਤ ਰੁਖ ਅਪਣਾਉਂਦਿਆਂ ਕਿਹਾ ਕਿ ਇਹ ਕਾਰਵਾਈ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਅਧੀਨ ਕੀਤੀ ਹੈ। ਕਮਿਸ਼ਨ ਨੇ ਬਜਿੰਦਰ ਤੋਂ 6 ਮਾਰਚ, 2025 ਤੱਕ ਸਪਸ਼ਟੀਕਰਣ ਮੰਗਿਆ ਹੈ।
ਕਮਿਸ਼ਨ ਨੇ ਇਹ ਵੀ ਸਪਸ਼ਟ ਕੀਤਾ ਕਿ ਇਹ ਮਾਮਲਾ ਮਹਿਲਾਂ ਦੀ ਸੁਰੱਖਿਆ ਅਤੇ ਸਨਮਾਨ ਨਾਲ ਸਿੱਧਾ ਜੁੜਿਆ ਹੈ, ਅਤੇ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਜਾਂ ਤੰਗੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਚੇਅਰਪਰਸਨ ਨੇ ਪੰਜਾਬ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਨੂੰ ਵੀ ਸਖਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਇਸ ਮਾਮਲੇ 'ਤੇ ਮਹਿਲਾ ਸੰਗਠਨਾਂ ਅਤੇ ਸਮਾਜਿਕ ਕਾਰਕੁੰਨਾਂ ਨੇ ਵੀ ਰੋਸ ਪ੍ਰਗਟ ਕੀਤਾ ਹੈ ਅਤੇ ਦੋਸ਼ੀ ਵਿਰੁੱਧ ਸਖਤ ਸਜ਼ਾ ਦੀ ਮੰਗ ਕੀਤੀ ਹੈ।