ਵਿਧਾਇਕ ਗਰੇਵਾਲ ਨੇ ਨਹਿਰੂ ਵਿਹਾਰ 'ਚ ਵਾਟਰ ਸਪਲਾਈ ਤੇ ਸੀਵਰੇਜ ਦੇ ਕੰਮਾਂ ਨੂੰ ਦਿੱਤੀ ਹਰੀ ਝੰਡੀ
- ਇੰਡਸਟਰੀਜ ਨਾਲ ਜੁੜਿਆ ਹੈ ਇਹ ਵੱਡਾ ਇਲਾਕਾ ਸਾਬਕਾ ਸਰਕਾਰਾਂ ਨੇ ਨਹੀਂ ਲਈ ਕੋਈ ਸਾਰ - ਗਰੇਵਾਲ
- ਕਿਹਾ ਕਰੀਬ 49.35 ਲੱਖ ਰੁਪਏ ਦੀ ਆਵੇਗੀ ਲਾਗਤ ਜਲਦ ਕੀਤਾ ਜਾਵੇਗਾ ਇਹਨਾਂ ਕੰਮਾਂ ਨੂੰ ਮੁਕੰਮਲ
ਸੁਖਮਿੰਦਰ ਭੰਗੂ
ਲੁਧਿਆਣਾ 4 ਮਾਰਚ 2025 ਵਿਧਾਨ ਸਭਾ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਵਾਰਡ ਨੰਬਰ 2 ਦੇ ਨਹਿਰੂ ਵਿਹਾਰ ਨੇੜੇ ਕਾਲੀ ਸੜਕ ਵਿਖੇ ਕਰੀਬ 49.35 ਲੱਖ ਦੀ ਲਾਗਤ ਨਾਲ ਹੋਣ ਜਾ ਰਹੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ।
ਇਸ ਮੌਕੇ ਤੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਨਹਿਰੂ ਵਿਹਾਰ ਦਾ ਇਹ ਇਲਾਕਾ ਜਿਆਦਾਤਰ ਇੰਡਸਟਰੀ ਨਾਲ ਜੁੜਿਆ ਹੋਇਆ ਹੈ ਤੇ ਵਾਟਰ ਸਪਲਾਈ ਅਤੇ ਸੀਵਰਜ ਤੋਂ ਵਾਂਝਾ ਸੀ ਜਿਸ ਕਾਰਨ ਇੰਡਸਟਰੀ ਨਾਲ ਜੁੜੇ ਵਪਾਰੀ ਵਰਗ ਨੂੰ ਕਈ ਤਰਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਉਹਨਾਂ ਕਿਹਾ ਕਿ ਸੂਬੇ ਦੀਆਂ ਸਾਬਕਾ ਸਰਕਾਰਾਂ ਨੇ ਇਸ ਇਲਾਕੇ ਦੀ ਕੋਈ ਸਾਰ ਨਹੀਂ ਲਈ । ਵਿਧਾਇਕ ਗਰੇਵਾਲ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਅਤੇ ਖਾਸ ਕਰ ਵਪਾਰੀ ਵਰਗ ਵੱਲੋਂ ਚੋਣਾਂ ਦੌਰਾਨ ਮੰਗ ਰੱਖੀ ਗਈ ਸੀ ਕਿ ਉਹਨਾਂ ਦੇ ਇਲਾਕੇ ਚ ਸੀਵਰੇਜ ਅਤੇ ਵਾਟਰ ਸਪਲਾਈ ਨਾ ਹੋਣ ਕਾਰਨ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਸਾਹਮਣੇ ਆ ਰਹੀਆਂ ਹਨ ਆ ਰਹੀਆਂ ਹਨ ਇਹਨਾਂ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਜਰੂਰ ਕੀਤਾ ਜਾਵੇ । ਵਿਧਾਇਕ ਗਰੇਵਾਲ ਨੇ ਕਿਹਾ ਕਿ ਉਹਨਾਂ ਦੀ ਇਸ ਮੰਗ ਨੂੰ ਦੇਖਦੇ ਹੋਏ ਅੱਜ ਵਾਟਰ ਸਪਲਾਈ ਅਤੇ ਸੀਵਰੇਜ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ ਹੈ , ਇਹਨਾਂ ਵਿਕਾਸ ਕਾਰਜਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ । ਉਹਨਾਂ ਕਿਹਾ ਕਿ ਇਹਨਾਂ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਇੰਡਸਟਰੀ ਅਤੇ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ । ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹਈਆ ਕਰਵਾ ਰਹੀ ਹੈ। ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਵੀ ਦੇ ਹਰ ਵਾਰਡ ਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ ਜਿਆਦਾਤਰ ਵਿਕਾਸ ਕਾਰਜ ਪਹਿਲਾਂ ਹੀ ਮੁਕੰਮਲ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ । ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।