ਚੰਡੀਗੜ੍ਹ ਧਰਨੇ ਨੂੰ ਲੈ ਕੇ 4 ਕਿਸਾਨ ਆਗੂਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਰੋਹਿਤ ਗੁਪਤਾ
ਗੁਰਦਾਸਪੁਰ, 4 ਮਾਰਚ - ਕਿਸਾਨ ਜਥੇਬੰਦੀਆਂ ਵੱਲੋਂ 5 ਮਾਰਚ ਨੂੰ ਚੰਡੀਗੜ੍ਹ ਵਿੱਖੇ ਦਿੱਤੇ ਜਾ ਰਹੇ ਧਰਨੇ ਨੂੰ ਲੈ ਕੇ ਕਿਸਾਨ ਆਗੂਆਂ ਦੀ ਪੁਲਿਸ ਵੱਲੋਂ ਗ੍ਰਿਫ਼ਤਾਰੀ ਕੀਤੀ ਜਾ ਰਹੀ ਹੈ। ਇਸੇ ਤਹਿਤ ਕਿਸਾਨ ਆਗੂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂ ਸ. ਸੁੱਖਦੇਵ ਸਿੰਘ ਮਿਆਣੀ ਨੂੰ ਪੁਲਿਸ ਨੇ ਅੱਜ ਸਵੇਰੇ 4 ਵਜੇ ਉਨ੍ਹਾਂ ਦੇ ਘਰੋਂ ਗਿ੍ਰਫਤਾਰ ਕਰਨੇ ਥਾਣਾ ਸਿਟੀ ਗੁਰਦਾਸਪੁਰ ਲਿਜਾਇਆ ਗਿਆ ਪੁੱਛ-ਗਿੱਛ ਉਪਰੰਤ ਉਹਨਾਂ ਨੂੰ ਘਰ ਵਿੱਚ ਨਜ਼ਰਬੰਦ ਕੀਤਾ ਗਿਆ। ਕਿਸਾਨ ਆਗੂ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਜੋਧਾ ਸਿੰਘ ਪਹਾੜੀਪੁਰ, ਦਲਬੀਰ ਸਿੰਘ ਜੀਵਨ ਚੱਕ , ਬੰਤਾ ਸਿੰਘ ਜੀਵਨ ਚੱਕ ਨੂੰ ਵੀ ਪੁਲਿਸ ਵੱਲੋਂ ਨਜ਼ਰਬੰਦ ਕੀਤਾ ਗਿਆ ਹੈ।