ਸੁਖਜਿੰਦਰ ਰੰਧਾਵਾ ਵੱਲੋਂ ਕਿਸਾਨਾਂ ਦੇ ਘਰਾਂ ਤੇ ਛਾਪੇਮਾਰੀਆਂ ਅਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈਣ ਦੀ ਕੀਤੀ ਸਖ਼ਤ ਨਿੰਦਿਆ
ਗੁਰਦਾਸਪੁਰ, 4 ਮਾਰਚ 2025- ਅੱਜ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਪੰਜਾਬ ਪੁਲਿਸ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੇ ਘਰਾਂ ਵਿੱਚ ਅੱਧੀ ਰਾਤ ਪੁਲਿਸ ਵੱਲੋਂ ਛਾਪੇਮਾਰੀ ਕਰਕੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈਣ ਦੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਰਨਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੁਲਿਸ ਪ੍ਰਸ਼ਾਸਨ ਦੀ ਇਸ ਕਾਰਵਾਈ ਨੂੰ ਹਤਾਸ਼ਾ ਭਰਿਆ ਕਦਮ ਕਰਾਰ ਦਿੱਤਾ।
ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਧਮਕੀਆਂ ਅਤੇ ਮਾੜੀ ਸ਼ਬਦਾਵਲੀ ਬੋਲ ਕਿ,ਦੇਰ ਰਾਤ ਨੂੰ ਉਨ੍ਹਾਂ ਦੇ ਘਰਾਂ ਵਿੱਚ ਪੁਲਿਸ ਵੱਲੋਂ ਵਲੋਂ ਛਾਪੇਮਾਰੀ ਕਰਵਾ ਕਿ ਆਪਣੇ ਆਪ ਵਿੱਚ ਘਟੀਆ ਰਿਕਾਰਡ ਪੇਸ਼ ਕੀਤਾ ਹੈ। ਜਿਹੜਾ ਅੱਜ ਤੱਕ ਪੰਜਾਬ ਦੀ ਕਿਸੇ ਵੀ ਸਰਕਾਰ ਨੇ ਨਹੀਂ ਕੀਤਾ ਸੀ।
ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਪੰਜਾਬ ਨੂੰ ਕਿਹਾ ਹੈ ।ਕਿ ਤੁਹਾਡਾ ਕੰਮ ਕਿਸਾਨਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਕੇਂਦਰ ਸਰਕਾਰ ਅੱਗੇ ਰੱਖਣਾ। ਉਲਟਾ ਤੁਸੀ ਭਾਜਪਾ ਦੀ ਬੋਲੀ ਕਿਸਾਨਾਂ ਕਿਸਾਨਾਂ ਅੱਗੇ ਬੋਲ ਗਏ । ਇਥੇ ਇਹ ਗੱਲ ਵਿਸ਼ੇਸ਼ ਤੌਰ ਤੇ ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਨੇ 5 ਮਾਰਚ ਨੂੰ ਕਿਸਾਨਾਂ ਮੰਗਾਂ ਲਾਗੂ ਕਰਵਾਉਣ ਲਈ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।