ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਨੇ ਕਾਨੂੰਨੀ ਜਾਗਰੂਕਤਾ ਕੈਂਪ ਲਾਇਆ
ਅਸ਼ੋਕ ਵਰਮਾ
ਬਠਿੰਡਾ, 4 ਮਾਰਚ 2025: ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਸ੍ਰੀ ਸੁਮੀਤ ਮਲਹੋਤਰਾ ਦੀ ਪ੍ਰਧਾਨਗੀ ਹੇਠ ਸਿਵਲ ਜੱਜ (ਸੀਨੀਅਰ ਡਵੀਜ਼ਨ-ਸੀ.ਜੇ.ਐਮ-ਸਹਿਤ-ਸਕੱਤਰ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ) ਸ੍ਰੀ ਸੁਰੇਸ਼ ਕੁਮਾਰ ਗੋਇਲ ਵਲੋਂ ਸਥਾਨਕ ਸਰਕਾਰੀ ਰਜਿੰਦਰਾ ਕਾਲਜ ਵਿਖੇ ਕਾਨੂੰਨੀ ਜਾਗਰੂਕਤਾ ਕੈਂਪ ਲਗਾਇਆ ਗਿਆ ।
ਕੈਂਪ ਦੌਰਾਨ ਸਿਵਲ ਜੱਜ ਸ੍ਰੀ ਸੁਰੇਸ਼ ਕੁਮਾਰ ਗੋਇਲ ਵਲੋਂ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਟੋਲ ਫਰੀ ਨੰਬਰ 151100 ਬਾਰੇ ਵੀ ਦੱਸਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵਿਦਿਆਰਥੀਆਂ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ।ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਵਲੋਂ ਪੁੱਛੇ ਗਏ ਸਵਾਲਾਂ ਦੇ ਤਸੱਲੀਬਖਸ਼ ਜਵਾਬ ਵੀ ਦਿੱਤੇ।
ਇਸ ਕਾਨੂੰਨੀ ਜਾਗਰੂਕਤਾ ਕੈਂਪ ਵਿੱਚ 9 ਟ੍ਰੇਨਿੰਗ ਜੂਡੀਸ਼ੀਅਲ ਅਫਸਰਾਂ ਤੋਂ ਇਲਾਵਾ ਸਰਕਾਰੀ ਰਜਿੰਦਰਾ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ ਮੈਂਬਰ ਆਦਿ ਮੌਜੂਦ ਰਹੇ ।