← ਪਿਛੇ ਪਰਤੋ
ਕੁੱਲ ਹਿੰਦ ਕਿਸਾਨ ਸਭਾ ਵੱਲੋੰ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ
ਅਸ਼ੋਕ ਵਰਮਾ
ਬਠਿੰਡਾ, 4 ਮਾਰਚ 2025: ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ ਅਤੇ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ ਨੇ ਪੰਜਾਬ ਸਰਕਾਰ ਵੱਲੋੰ ਕੱਲ ਰਾਤ ਤੋੰ ਕਿਸਾਨ ਆਗੂਆਂ ਦੀਆ ਗ੍ਰਿਫਤਾਰੀਆਂ ਦੀ ਜੋਰਦਾਰ ਨਿਖੇਧੀ ਕਰਦਿਆ ਕਿਹਾ ਕਿ ਜਿਹੜੀ ਪਾਰਟੀ ਆਪਣੇ ਆਪ ਨੂੰ ਅੰਦੋਲਨ ਵਿੱਚੋਂ ਨਿਕਲੀ ਪਾਰਟੀ ਕਹਿੰਦੀ ਸੀ । ਹੁਣ ਉਸ ਨੂੰ ਅੰਦੋਲਨ ਤੋੰ ਹੀ ਡਰ ਆਉਣ ਲੱਗ ਪਿਆ ਹੈ। ਉਹਨਾਂ ਨੇ ਕਿਹਾ ਕਿ ਕੱਲ੍ਹ ਰਾਤ ਤੋੰ ਵੱਖ ਵੱਖ ਜ਼ਿਲ੍ਹਿਆਂ ਵਿੱਚ ਜਥੇਬੰਦੀ ਦੇ ਸੈਕੜੇ ਵਰਕਰਾਂ ਦੇ ਘਰਾਂ ਵਿੱਚ ਪੰਜਾਬ ਪੁਲਿਸ ਵੱਲੋੰ ਛਾਪਾ ਮਾਰੀ ਰਾਹੀਂ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਕਿ ਅਣਦੱਸੀਆਂ ਥਾਵਾਂ ਤੇ ਨਜ਼ਰਬੰਦ ਕੀਤਾ ਗਿਆ ਹੈ। ਉਹਨਾਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੀਟਿੰਗ ਵਿਚ ਕੀਤੇ ਵਿਵਹਾਰ ਦੀ ਨਿਖੇਧੀ ਕਰਦਿਆ ਕਿਹਾ ਕਿ ਇੱਕ ਮੁੱਖ ਮੰਤਰੀ ਨੂੰ ਇਸ ਤਰਾਂ ਦੀ ਭਾਸ਼ਾ ਸੋਭਾ ਨਹੀਂ ਦਿੰਦੀ ਇਸ ਵਿੱਚ ਮੀਟਿੰਗ ਅੱਧ ਵਿਚਾਲੇ ਛੱਡ ਕਿ ਜਥੇਬੰਦੀਆਂ ਨੂੰ ਧਮਕਾਉਣਾ ਅਤੇ ਮੋਰਚਾ ਨਾ ਲਾਉਣ ਬਾਰੇ ਪਹਿਲਾਂ ਸ਼ਪੱਸ਼ਟ ਕਰਨ ਦੀ ਗੱਲ ਕਰਨਾ ਸ਼ਾਮਿਲ ਹੈੈ। ਕਿਸਾਨ ਜਥੇਬੰਦੀਆਂ ਦੇ ਜਮਹੂਰੀ ਹੱਕਾਂ ਤੇ ਛਾਪਾ ਹੈ। ਜੋ ਕਿਸਾਨ ਜੱਥੇਬੰਦੀਆਂ ਕਦੀ ਵੀ ਬਰਦਾਸ਼ਤ ਨਹੀਂ ਕਰਨਗੀਆਂ। ਉਹਨਾਂ ਨੇ ਪੰਜਾਬ ਦੇ ਕਿਸਾਨਾਂ ਨੂੰ ਕੱਲ ਨੂੰ ਵੱਡੀ ਗਿਣਤੀ ਵਿੱਚ ਟਰੈਕਟਰ ਟਰਾਲੀਆਂ ਰਾਹੀ ਚੰਡੀਗੜ੍ਹ ਨੂੰ ਕੂਚ ਕਰਨ ਦਾ ਸੱਦਾ ਦਿੱਤਾ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਹੋਸ਼ ਤੋੰ ਕੰਮ ਲੈਣ ਦੀ ਸਲਾਹ ਦਿੰਦਿਆ ਕਿਹਾ ਕਿ ਗਿਰਫਤਾਰ ਕਿਸਾਨ ਆਗੂਆਂ ਨੂੰ ਤੁਰੰਤ ਰਿਹਾ ਕਰਕੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਕਿਸਾਨ ਮਸਲਿਆਂ ਨੂੰ ਹੱਲ ਕਰਨ ਦੀ ਪਹਿਲ ਕਦਮੀ ਕਰਨੀ ਚਾਹੀਦੀ ਹੈ।
Total Responses : 1074