ਦੇਸ਼ ਭਰ ਵਿੱਚ ਜਿਲਾ ਹੈਡ ਕੁਆਰਟਰਾਂ ਤੇ 100-100 ਕਿਸਾਨਾਂ ਦੇ ਜਥੇ ਭੁੱਖ ਹੜਤਾਲ ਤੇ ਬੈਠਣਗੇ
- ਗ੍ਰਿਫਤਾਰ ਕੀਤੇ ਗਏ ਕਿਸਾਨ ਤੁਰੰਤ ਰਿਹਾ ਕੀਤੇ ਜਾਣ- ਭੋਜਰਾਜ
ਰੋਹਿਤ ਗੁਪਤਾ
ਗੁਰਦਾਸਪੁਰ 4 ਮਾਰਚ 2025 - ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂ ਅਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੱਲ ਜਗਜੀਤ ਸਿੰਘ ਡੱਲੇਵਾਲ ਜੀ ਦੇ ਮਰਨ ਵਰਤ ਦੇ 100 ਦਿਨ ਪੂਰੇ ਹੋਣ 'ਤੇ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚੇ ਅਤੇ ਦੇਸ਼ ਭਰ ਵਿੱਚ ਕਿਸਾਨ ਜ਼ਿਲ੍ਹਾ/ਤਹਿਸੀਲ ਪੱਧਰ 'ਤੇ ਸੰਕੇਤਿਕ ਭੁੱਖ ਹੜਤਾਲ ਕਰਨਗੇ।
ਕਿਸਾਨ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਕੱਲ ਰਾਤ ਕਿਸਾਨ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਉਹ ਅਤਿ ਨਿੰਦਣਯੋਗ ਹੈ ਅਤੇ ਲੋਕਤੰਤਰ ਵਿੱਚ ਅਜਿਹੇ ਪੁਲਿਸ ਦੇ ਜਬਰ ਲਈ ਕੋਈ ਥਾਂ ਨਹੀਂ ਹੈ। ਭੋਜਰਾਜ ਨੇ ਕਿਹਾ ਕਿ ਸ਼ਾਂਤਮਈ ਧਰਨਾ ਦੇਣਾ ਜਮਹੂਰੀ ਹੱਕ ਹੈ ਅਤੇ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਗੱਲਬਾਤ ਰਾਹੀਂ ਹੱਲ ਕਰੇ ਅਤੇ ਸਾਰੇ ਗ੍ਰਿਫਤਾਰ ਕੀਤੇ ਕਿਸਾਨ ਆਗੂਆਂ ਨੂੰ ਰਿਹਾਅ ਕਰੇ।