ਸਾਬਕਾ MLA ਬ੍ਰਹਮਪੁਰਾ ਵਲੋਂ ਸਰਪੰਚ ਪਿਸ਼ੌਰਾ ਸਿੰਘ ਦੇ ਸਪੁੱਤਰ ਦੇ ਵਿਛੋੜੇ 'ਤੇ ਦੁੱਖ ਦਾ ਪ੍ਰਗਟ ਕੀਤਾ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,4 ਮਾਰਚ 2025 - ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਪਿੰਡ ਗੁੱਜਰਪੁਰਾ ਵਿਖੇ ਸਰਪੰਚ ਪਿਸ਼ੌਰਾ ਸਿੰਘ ਦੇ ਘਰ ਜਾ ਕੇ ਉਨ੍ਹਾਂ ਦੇ ਨੌਜਵਾਨ ਪੁੱਤਰ ਰਣਧੀਰ ਸਿੰਘ ਦੇ ਬੇਵਕਤੀ ਦੇਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬ੍ਰਹਮਪੁਰਾ ਨੇ ਕਿਹਾ ਕਿ ਇੱਕ ਨੌਜਵਾਨ ਦਾ ਅਚਾਨਕ ਇਸ ਦੁਨੀਆਂ ਤੋਂ ਚਲੇ ਜਾਣਾ ਪਰਿਵਾਰ ਲਈ ਇੱਕ ਬਹੁਤ ਵੱਡਾ ਦੁਖਾਂਤ ਹੈ।
ਉਨ੍ਹਾਂ ਕਿਹਾ ਕਿ ਪਿਸ਼ੌਰਾ ਸਿੰਘ ਦਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਦਾ ਕੱਟੜ ਸਮਰਥਕ ਹੈ ਅਤੇ ਅਜਿਹੇ ਦੁਖਦਾਈ ਹਾਲਾਤਾਂ 'ਚ ਪੁੱਤਰ ਨੂੰ ਗੁਆਉਣ ਦੇ ਦੁੱਖ ਨੂੰ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ।ਇਸ ਔਖੇ ਸਮੇਂ ਵਿੱਚ ਬ੍ਰਹਮਪੁਰਾ ਨੇ ਦੁਖੀ ਪਰਿਵਾਰ ਨੂੰ ਹਿੰਮਤ ਅਤੇ ਬਲ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ ਅਤੇ ਕਿਹਾ ਕਿ ਅਕਾਲੀ ਦਲ ਇਸ ਦੁੱਖ ਦੀ ਘੜੀ ਵਿੱਚ ਹਮੇਸ਼ਾ ਪਰਿਵਾਰ ਨਾਲ ਖੜ੍ਹਾ ਹੈ।ਪਰਮਾਤਮਾ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ।ਇਸ ਮੌਕੇ ਬ੍ਰਹਮਪੁਰਾ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿੱਚ ਬਾਬਾ ਬੰਤਾ ਸਿੰਘ ਜੀ ਮੁੰਡਾਪਿੰਡ ਵਾਲੇ,ਸੀਨੀਅਰ ਅਕਾਲੀ ਆਗੂ ਸਤਨਾਮ ਸਿੰਘ ਚੋਹਲਾ ਸਾਹਿਬ,ਸੁਖਜਿੰਦਰ ਸਿੰਘ ਬਿੱਟੂ ਸਰਪੰਚ ਪੱਖੋਪੁਰ,ਸੀਨੀਅਰ ਯੂਥ ਆਗੂ ਜਗਰੂਪ ਸਿੰਘ,ਮਹਿਲ ਸਿੰਘ,ਸੁਨਕ ਸਿੰਘ ਅਤੇ ਇੰਦਰਜੀਤ ਸਿੰਘ ਵੀ ਸ਼ਾਮਲ ਸਨ,ਜਿੰਨ੍ਹਾਂ ਵਲੋਂ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।