ਭਾਰਤ ਦੀ ਰਾਸ਼ਟਰਪਤੀ ਦਾ ਬਠਿੰਡਾ ਦੌਰਾ 11 ਮਾਰਚ ਨੂੰ : ਡਿਪਟੀ ਕਮਿਸ਼ਨਰ
ਅਸ਼ੋਕ ਵਰਮਾ
ਬਠਿੰਡਾ, 4 ਮਾਰਚ 2025 : ਦੇਸ਼ ਦੇ ਮਾਨਯੋਗ ਰਾਸ਼ਪਰਪਤੀ ਮੈਡਮ ਦ੍ਰੋਪਦੀ ਮੁਰਮੂ 11 ਮਾਰਚ ਨੂੰ ਬਠਿੰਡਾ ਦਾ ਦੌਰਾ ਕਰਨਗੇ। ਇਸ ਦੌਰਾਨ ਰਾਸ਼ਟਰਪਤੀ ਕੇਂਦਰੀ ਯੂਨੀਵਰਸਿਟੀ ਘੁੱਦਾ ਅਤੇ ਏਮਜ਼ ਦੀ ਕਨਵੋਕੇਸ਼ਨ 'ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਰਾਸ਼ਟਰਪਤੀ ਦੀ ਆਮਦ ਦੇ ਮੱਦੇਨਜ਼ਰ ਅਗਾਊਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਾਂਝੀ ਕੀਤੀ। ਇਸ ਮੌਕੇ ਆਈ.ਜੀ.ਬਠਿੰਡਾ ਰੇਂਜ ਸ. ਹਰਜੀਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ, ਏ.ਆਈ.ਜੀ. ਸੀ.ਆਈ.ਡੀ. ਜੋਨ ਬਠਿੰਡਾ, ਅਵਨੀਤ ਕੌਰ ਸਿੱਧੂ ਤੋਂ ਇਲਾਵਾ ਏਅਰਫੋਰਸ, ਆਰਮੀ, ਏਮਜ਼ ਅਤੇ ਕੇਂਦਰੀ ਯੂਨੀਵਰਸਿਟੀ ਦੇ ਅਧਿਕਾਰੀ ਮੌਜੂਦ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਏਅਰਫੋਰਸ, ਆਰਮੀ, ਏਮਜ਼ ਅਤੇ ਕੇਂਦਰੀ ਯੂਨੀਵਰਸਿਟੀ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਾਨਯੋਗ ਰਾਸਪਰਪਤੀ ਜੀ ਦੀ ਆਮਦ ਸਬੰਧੀ ਆਪੋ-ਆਪਣੇ ਵਿਭਾਗਾਂ ਦੀਆਂ ਅਗਾਊਂ ਤਿਆਰੀਆਂ ਹੁਣ ਤੋਂ ਹੀ ਸ਼ੁਰੂ ਕਰ ਲਈਆਂ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਤਿਆਰੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਿਗਹਿਲੀ ਜਾਂ ਢਿੱਲ-ਮੱਠ ਨਾ ਵਰਤੀ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜੋ ਵੀ ਉਨ੍ਹਾਂ ਨੂੰ ਜਿੰਮਵਾਰੀਆਂ ਸੌਂਪੀਆਂ ਗਈਆਂ ਹਨ, ਉਨ੍ਹਾਂ ਨੂੰ ਸਮਾਂ ਰਹਿੰਦਿਆਂ ਮੁਕੰਮਲ ਕਰ ਲਿਆ ਜਾਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਰੂਟਾਂ ਦੀਆਂ ਸੜ੍ਹਕਾਂ ਦੀ ਮੁਰੰਮਤ ਅਤੇ ਦਰਖਤਾਂ ਦੀ ਜ਼ਰੂਰਤ ਅਨੁਸਾਰ ਸਿੰਗਾਈ, ਸਾਫ਼-ਸਫ਼ਾਈ, ਬਿਜਲੀ, ਪਾਣੀ, ਸੀਵਰੇਜ, ਸਿਹਤ ਵਿਭਾਗ ਦੀਆਂ ਟੀਮਾਂ, ਫਾਇਰ ਸੇਫ਼ਟੀ, ਟ੍ਰੈਫ਼ਿਕ, ਖਾਣ-ਪੀਣ ਆਦਿ ਲਈ ਸਾਰੇ ਲੋੜੀਂਦੇ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਰਿੰਦਰ ਸਿੰਘ ਧਾਲੀਵਾਲ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਫੂਲ ਸ਼੍ਰੀ ਗਗਨਦੀਪ ਸਿੰਘ, ਉਪ ਮੰਡਲ ਮੈਜਿਸਟ੍ਰੇਟ ਮੌੜ ਸ਼੍ਰੀ ਸੁਖਰਾਜ ਸਿੰਘ ਤੋਂ ਇਲਾਵਾ ਇਲਾਵਾ ਏਅਰਫੋਰਸ, ਆਰਮੀ, ਏਮਜ਼ ਅਤੇ ਕੇਂਦਰੀ ਯੂਨੀਵਰਸਿਟੀ ਦੇ ਨੁਮਾਇੰਦਿਆਂ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।