← ਪਿਛੇ ਪਰਤੋ
ਡੱਲੇਵਾਲ ਦੀ ਭੁੱਖ ਹੜਤਾਲ ਦੇ 100 ਦਿਨ ਪੂਰੇ ਹੋਣ 'ਤੇ ਡੀਸੀ ਦਫਤਰ ਦੇ ਸਾਹਮਣੇ 200 ਤੋਂ ਵੱਧ ਕਿਸਾਨ ਬੈਠੇ ਭੁੱਖ ਹੜਤਾਲ 'ਤੇ
ਬਲਜੀਤ ਸਿੰਘ
ਤਰਨ ਤਾਰਨ : ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ ਸੰਯੁਕਤ ਕਿਸਾਨ ਗੈਰ ਰਾਜਨੀਤਿਕ ਮੋਰਚੇ ਦੀ ਜਥੇਬੰਦੀਆਂ ਵੱਲੋਂ ਅੱਜ ਇੱਕ ਦਿਨ ਦੀ ਭੁੱਖ ਹੜਤਾਲ ਕੀਤੀ ਗਈ । ਜਿਸ ਵਿੱਚ ਵੱਡੇ ਪੱਧਰ ਤੇ ਕਿਸਾਨਾਂ ਨੇ ਹਿੱਸਾ ਲਿਆ ਸੋ ਉਪਰੰਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਰਟ ਬੁੱਢਾ ਤੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਅਤੇ ਭਾਰਤੀ ਕਿਸਾਨੀ ਯੂਨੀਅਨ ਸਿੱਧੂਪੁਰ ਤੇ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਦਿਲਬਾਗ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਦੋ ਆਪਣੀਆਂ ਮੰਗਾਂ ਮਨਵਾਉਣ ਲਈ ਜਗਜੀਤ ਸਿੰਘ ਡੱਲੇਵਾਲ ਮਰਨ ਵਰਤਦੇ ਬੈਠੇ ਹੋਏ ਹਨ। ਜਿਨਾਂ ਨੂੰ ਅੱਜ ਪੂਰਾ 100 ਦਿਨ ਹੋ ਚੁੱਕਾ ਹੈ ਅਤੇ ਸਰਕਾਰ ਅਜੇ ਤੱਕ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ । ਜਿਸ ਦੇ ਰੋਸ ਵਿੱਚ ਅੱਜ ਪੂਰੇ ਦੇਸ਼ ਅੰਦਰ ਕਿਸਾਨਾਂ ਵੱਲੋਂ ਇੱਕ ਦਿਨ ਦੀ ਭੁੱਖ ਹੜਤਾਲ ਕਰਕੇ ਆਪਣਾ ਰੋਸ ਜਾਹਿਰ ਕੀਤਾ ਗਿਆ ਹੈ ਅਤੇ ਇਸੇ ਤਹਿਤ ਹੀ ਇਹ ਹੜਤਾਲ ਤਕਰੀਬਨ 200 ਤੋਂ ਵੱਧ ਕਿਸਾਨਾਂ ਵੱਲੋਂ ਤਰਨ ਤਰਨ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ ਕੀਤੀ ਗਈ ਹੈ ।
Total Responses : 1092