ਸਿੱਖ ਭਾਈਚਾਰੇ ਦੇ ਵਫ਼ਦ ਨੇ ਹਰਿਆਣਾ ਦੇ CM ਸੈਣੀ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 5 ਮਾਰਚ 2025 - ਸਿੱਖ ਭਾਈਚਾਰੇ ਦੇ ਵਫ਼ਦ ਨੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ। ਜਿਸ ਦੀ ਦੀਆਂ ਤਸਵੀਰਾਂ ਖੁਦ CM ਨਾਇਬ ਸਿੰਘ ਸੈਣੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਸ਼ੇਅਰ ਕੀਤੀਆਂ।
CM ਸੈਣੀ ਨੇ ਆਪਣੀ ਪੋਸਟ 'ਚ ਲਿਖਦਿਆਂ ਕਿਹਾ ਕਿ, "ਅੱਜ, ਮੁੱਖ ਮੰਤਰੀ ਨਿਵਾਸ ਸੰਤ ਕਬੀਰ ਕੁਟੀਰ ਵਿਖੇ ਸਿੱਖ ਭਾਈਚਾਰੇ ਦੇ ਵੱਖ-ਵੱਖ ਮੁੱਦਿਆਂ 'ਤੇ ਐਚਐਸਜੀਪੀਸੀ ਦੇ ਨੁਮਾਇੰਦਿਆਂ ਨਾਲ ਇੱਕ ਸਾਰਥਕ ਗੱਲਬਾਤ ਹੋਈ। ਇਸ ਦੇ ਨਾਲ ਹੀ ਸਿੱਖ ਭਾਈਚਾਰੇ ਦੀ ਏਕਤਾ ਅਤੇ ਗੁਰਦੁਆਰਿਆਂ ਵਿੱਚ ਸੇਵਾ ਕਾਰਜਾਂ ਬਾਰੇ ਚਰਚਾ ਕੀਤੀ ਗਈ। ਸਾਰਿਆਂ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਦੇਸ਼ ਦੇ ਸਫਲ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦਾ ਧੰਨਵਾਦ ਕੀਤਾ।"