ਪੱਟੀ ਵਿਖੇ ਪਤੀ ਵੱਲੋਂ ਆਪਣੀ ਪਤਨੀ ਦਾ ਕਤਲ, ਲਾਸ਼ ਨੂੰ ਹਰੀਕੇ ਨਹਿਰਾਂ ਵਿੱਚ ਸੁੱਟਿਆ
ਬਲਜੀਤ ਸਿੰਘ
ਤਰਨ ਤਾਰਨ : ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਪੱਟੀ ਵਿਖੇ ਇੱਕ ਦਰਿੰਦੇ ਪਤੀ ਵੱਲੋਂ ਆਪਣੀ ਪਤੀ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਖੁਰਦ ਬੁਰਦ ਕਰਨ ਲਈ ਉਸਦੀ ਲਾਸ਼ ਹਰੀ ਕੇ ਨਹਿਰਾਂ ਵਿੱਚ ਸੁੱਟ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ ।
ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਪੱਟੀ ਦੇ ਐਸਐਚਓ ਹਰਪ੍ਰੀਤ ਸਿੰਘ ਨੇ ਦੱਸਿਆ ਕੀ ਮ੍ਰਿਤਕ ਲੜਕੀ ਗੁਰਪ੍ਰੀਤ ਕੌਰ ਦੇ ਪਿਤਾ ਜੋਗਿੰਦਰ ਸਿੰਘ ਨੇ ਉਹਨਾਂ ਨੂੰ ਆਪਣੇ ਦਰਜ ਕਰਵਾਏ ਬਿਆਨਾਂ ਵਿੱਚ ਦੱਸਿਆ ਹੈ ਕਿ ਚਮਕੌਰ ਸਿੰਘ ਨੇ ਉਨਾਂ ਦੀ ਲੜਕੀ ਦਾ ਕਤਲ ਕਰਕੇ ਲਾਸ਼ ਨੂੰ ਖੁਰਦ ਬੁਰਦ ਕਰਨ ਲਈ ਹਰੀਕੇ ਨਹਿਰਾਂ ਵਿੱਚ ਸੁੱਟ ਦਿੱਤਾ ਹੈ ।
ਉਹਨਾਂ ਕਿਹਾ ਕਿ ਅਜੇ ਤੱਕ ਕੋਈ ਵੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਫਿਲਹਾਲ ਪੁਲਿਸ ਵੱਲੋਂ ਮ੍ਰਿਤਕ ਲੜਕੀ ਗੁਰਪ੍ਰੀਤ ਕੌਰ ਦੀ ਲਾਸ਼ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਉਧਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮ੍ਰਿਤਕ ਲੜਕੀ ਗੁਰਪ੍ਰੀਤ ਕੌਰ ਦੇ ਪਿਤਾ ਜੋਗਿੰਦਰ ਸਿੰਘ ਨੇ ਕਿਹਾ ਕਿ ਉਹਨਾਂ ਦੀ ਲੜਕੀ ਦਾ ਕਤਲ ਕਰਨ ਵਾਲੇ ਚਮਕੌਰ ਸਿੰਘ ਅਤੇ ਉਸਦੇ ਪੂਰੇ ਪਰਿਵਾਰ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਹਨਾਂ ਨੂੰ ਇਨਸਾਫ ਦਵਾਇਆ ਜਾਵੇ । ਪ੍ਰਾਪਤ ਜਾਣਕਾਰੀ ਅਨੁਸਾਰ ਇਹ ਗੱਲ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਚਮਕੌਰ ਸਿੰਘ ਦਾ ਕਿਸੇ ਹੋਰ ਔਰਤ ਨਾਲ ਨਜਾਇਜ਼ ਸਬੰਧ ਸਨ ਅਤੇ ਚਮਕੌਰ ਸਿੰਘ ਆਪਣੀ ਪਤਨੀ ਨੂੰ ਛੱਡ ਕੇ ਉਸ ਔਰਤ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ ਜਿਸ ਕਰਕੇ ਅਕਸਰ ਹੀ ਉਹਨਾਂ ਦੇ ਘਰ ਵਿੱਚ ਕਲੇਸ਼ ਰਹਿੰਦਾ ਸੀ ਅਤੇ ਇਸੇ ਦੇ ਚਲਦਿਆਂ ਹੀ ਚਮਕੌਰ ਸਿੰਘ ਵੱਲੋਂ ਗੁਰਪ੍ਰੀਤ ਕੌਰ ਦਾ ਕਤਲ ਕਰਕੇ ਉਸ ਦੀ ਲਾਸ਼ ਖੁਰਦ ਬੁਰਦ ਕਰ ਦਿੱਤੀ ਹੈ ਫਿਲਹਾਲ ਥਾਣਾ ਸਿਟੀ ਪੱਟੀ ਪੁਲਿਸ ਵੱਲੋਂ ਪੰਜ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।