ਟਰੈਫ਼ਿਕ ਐਜੂਕੇਸ਼ਨ ਸੈੱਲ ਨੇ ਆਵਾਜਾਈ ਨਿਯਮਾਂ ਦੀ ਜਾਣਕਾਰੀ ਦੇਣ ਲਈ ਕੈਂਪ ਲਗਾਇਆ
ਰੋਹਿਤ ਗੁਪਤਾ
ਗੁਰਦਾਸਪੁਰ, 06 ਮਾਰਚ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਟਰੈਫ਼ਿਕ ਐਜੂਕੇਸ਼ਨ ਸੈੱਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਗੁਰਦਾਸਪੁਰ ਵਿੱਚ ਆਵਾਜਾਈ ਨਿਯਮਾਂ ਦੀ ਜਾਣਕਾਰੀ ਦੇਣ ਲਈ ਇੱਕ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਦੌਰਾਨ ਏ.ਐੱਸ.ਆਈ. ਅਮਨਦੀਪ ਸਿੰਘ ਨੇ ਸਕੂਲ ਦੇ ਸਟਾਫ਼ ਤੇ ਵਿਦਿਆਰਥਣਾਂ ਨੂੰ ਟੈਫ੍ਰਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਨਾਬਾਲਗ ਬੱਚਿਆਂ ਦੇ ਡਰਾਈਵਿੰਗ ਕਰਨ 'ਤੇ ਹੋਣ ਵਾਲੀ ਕਨੂੰਨੀ ਕਾਰਵਾਈ ਬਾਰੇ ਦੱਸਿਆ। ਉਨ੍ਹਾਂ ਨੇ 16 ਤੋਂ 18 ਸਾਲ ਦੇ ਬੱਚਿਆਂ ਦੇ ਬਣਨ ਵਾਲੇ ਡਰਾਈਵਿੰਗ ਲਾਇਸੰਸ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਅਤੇ ਦੋ ਪਹੀਆ ਵਾਹਨ ਚਲਾਉਣ ਸਮੇਂ ਹੈਲਮਟ ਪਾਉਣ ਅਤੇ ਕਾਰ ਵਿੱਚ ਸੀਟ ਬੈਲਟ ਲਗਾਉਣ ਲਈ ਪ੍ਰੇਰਤ ਕੀਤਾ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਐਕਸੀਡੈਂਟ ਪੀੜਤ ਦੀ ਮਦਦ ਲਈ ਪ੍ਰੇਰਿਤ ਕੀਤਾ ਅਤੇ ਸਾਈਬਰ ਕ੍ਰਾਈਮ ਅਤੇ ਹੈਲਪ ਲਾਈਨ ਨੰਬਰਾਂ 112, 1033, 1930 ਬਾਰੇ ਜਾਣਕਾਰੀ ਦਿੱਤੀ।
ਸੈਮੀਨਾਰ ਦੌਰਾਨ ਸਕੂਲ ਪ੍ਰਿੰਸੀਪਲ ਸ੍ਰੀਮਤੀ ਅਰਚਨਾ ਜੋਸ਼ੀ ਨੇ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਕਰਮੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਅਧਿਆਪਕਾ ਜਗਜੀਤ ਕੌਰ, ਪਰਮਜੀਤ ਕੌਰ, ਗੁਰਿੰਦਰ ਜੀਤ ਸਿੰਘ, ਕੈਪਟਨ ਜਗਤਾਰ ਸਿੰਘ ਸਮੇਤ ਸਕੂਲ ਦਾ ਸਟਾਫ਼ ਵੀ ਹਾਜ਼ਰ ਸੀ।