ਸਰਕਾਰੀ ਪੋਲੀਟੈਕਨਿਕ ਕਾਲਜ ਵਿਖੇ ਆਰਟੀਫਿਸ਼ੀਅਲ ਇੰਟੈਲੀਜੈਂਸੀ ਵਿਸ਼ੇ ਤੇ ਸੈਮੀਨਾਰ ਕਰਵਾਇਆ
ਅਸ਼ੋਕ ਵਰਮਾ
ਬਠਿੰਡਾ, 6 ਮਾਰਚ 2025 :ਸਰਕਾਰੀ ਪੋਲੀਟੈਕਨਿਕ ਕਾਲਜ, ਬਠਿੰਡਾ ਨੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਈ.ਬੀ.ਐਮ. ਸਕਿੱਲ ਬਿਲਡ ਓਰੀਐਂਟੇਸ਼ਨ ਪ੍ਰੋਗਰਾਮ ਤਹਿਤ ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ), ਬਠਿੰਡਾ ਦੇ ਸਹਿਯੋਗ ਨਾਲ ਆਰਟੀਫਿਸ਼ੀਅਲ ਇੰਟੈਲੀਜੈਂਸ ਵਿਸ਼ੇ ਤੇ ਸੈਮੀਨਾਰ ਕਰਵਾਇਆ । ਆਈ.ਬੀ.ਐਮ. ਵੱਲੋਂ ਬੋਕਸ ਕੰਪਨੀ ਦੇ ਰਿਸੋਰਸ ਪਰਸ਼ਨ ਮੈਡਮ ਰੀਤੂ ਠਾਕੁਰ ਵੱਲੋਂ ਵਿਦਿਅਰਥੀਆਂ ਨੂੰ ਆਰਟੀਫੀਸੀਅਲ ਇੰਟੈਲੀਜੈਂਸ ਵਿਸ਼ੇ ਤੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਹਨਾਂ ਦੱਸਿਆ ਕਿ ਇਸ ਤਕਨੀਕ ਦਾ ਸਬੰਧ ਸਮਾਰਟ ਮਸ਼ੀਨਾਂ ਬਣਾਉਣ ਨਾਲ ਹੈ ਜੋ ਮਨੁੱਖੀ ਬੁੱਧੀ ਦੇ ਅਨਕੂਲ ਹੋਣ।
ਉਨਾਂ ਇਸ ਮੌਕੇ ਆਰਟੀਫਿਸ਼ੀਅਲ ਇੰਟੈਲੀਜੈਂਸੀ ਵਿਸ਼ੇ ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਇਸ ਸੈਮੀਨਾਰ ਵਿੱਚ ਕਾਲਜ ਦੇ 100 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਏ.ਡੀ.ਸੀ. (ਵਿਕਾਸ) ਦਫ਼ਤਰ ਵੱਲੋਂ ਸ੍ਰੀ ਗਗਨ ਸ਼ਰਮਾ ਅਤੇ ਸ੍ਰੀ ਬਲਵੰਤ ਸਿੰਘ ਹਾਜ਼ਰ ਸਨ। ਮੁਖੀ ਵਿਭਾਗ ਅਪਲਾਈਡ ਸਾਇੰਸ ਸ੍ਰੀਮਤੀ ਨਰਿੰਦਰ ਕੌਰ ਵੱਲੋਂ ਬੁਲਾਰਿਆ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਕਾਲਜ ਵੱਲੋਂ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਇਸ ਤਰ੍ਹਾਂ ਦੇ ਸੈਮੀਨਾਰ ਲਗਾਤਾਰ ਕਰਵਾਏ ਜਾਂਦੇ ਹਨ। ਇਹ ਸੈਮੀਨਾਰ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਵਿਭਾਗ ਵੱਲੋਂ ਡਾ. ਸੁਸ਼ੀਲ ਕੁਮਾਰ ਦੀ ਦੇਖ-ਰੇਖ ਹੇਠ ਕਰਵਾਇਆ ਗਿਆ, ਜਿਸ ਵਿੱਚ ਵੱਖੋਂ-ਵੱਖਰੇ ਵਿਭਾਗਾਂ ਦੇ ਸਹਾਇਕ ਟੀ.ਪੀ.ਓ. ਵੀ ਹਾਜ਼ਰ ਸਨ।