ਕਿਸਾਨ ਆਗੂਆਂ ਦੀਆਂ ਗ੍ਰਿਫਤਾਰੀਆਂ ਦੀ ਇਫਟੂ ਆਗੂਆਂ ਵੱਲੋਂ ਨਿੰਦਾ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 06 ਮਾਰਚ,2025 - ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ (ਇਫਟੂ) ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ ਅਤੇ ਸੂਬਾ ਸਹਾਇਕ ਸਕੱਤਰ ਅਵਤਾਰ ਸਿੰਘ ਤਾਰੀ ਨੇ ਪੁਲਸ ਵਲੋਂ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦੇ ਘਰਾਂ ਵਿੱਚ ਛਾਪੇ ਮਾਰਨ , ਕਈ ਆਗੂਆਂ ਨੂੰ ਗ੍ਰਿਫਤਾਰ ਕਰਨ ਅਤੇ ਚੰਡੀਗੜ੍ਹ ਜਾਂਦੇ ਕਿਸਾਨਾਂ ਨੂੰ ਸੜਕਾਂ ਤੇ ਰੋਕਣ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਇਹ ਸਿਰੇ ਦੀ ਧੱਕੇਸ਼ਾਹੀ ਹੈ।ਉਹਨਾਂ ਕਿਹਾ ਕਿ ਜਮਹੂਰੀਅਤ ਵਿੱਚ ਹਰ ਵਰਗ ਨੂੰ ਧਰਨੇ ਮੁਜਾਹਰੇ ਕਰਨ ਦਾ ਸੰਵਿਧਾਨਕ ਹੱਕ ਹੈ।ਕਿਸਾਨ ਵੀ ਆਪਣੀਆਂ ਮੰਗਾਂ ਮੰਨਵਾਉਣ ਲਈ ਧਰਨਾ ਲਾਉਣ ਵਾਸਤੇ ਚੰਡੀਗੜ ਜਾ ਰਹੇ ਸਨ।ਉਹਨਾਂ ਕਿਹਾ ਕਿ ਇਫਟੂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਗ੍ਰਿਫਤਾਰ ਕਿਸਾਨ ਆਗੂਆਂ ਅਤੇ ਕਿਸਾਨਾਂ ਨੂੰ ਰਿਹਾ ਕਰਨ ਦੀ ਮੰਗ ਕਰਦੀ ਹੈ।