"ਯੁੱਧ ਨਸ਼ੇ ਵਿਰੁੱਧ" ਮੁਹਿੰਮ ਦਾ ਪ੍ਰਚਾਰ ਘਰ ਘਰ ਤੱਕ ਪਹੁੰਚਾਉਣਾ ਜ਼ਰੂਰੀ - ਚੇਅਰਮੈਨ ਗੁਰਵਿੰਦਰ ਢਿੱਲੋਂ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 06 ਮਾਰਚ 2025 - ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਸੰਬੰਧੀ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ੇ ਵਿਰੁੱਧ "ਸੰਬੰਧੀ ਸਰਹਿੰਦ ਫਤਿਹਗੜ੍ਹ ਸਾਹਿਬ ਦੇ ਨਿਵਾਸੀਆਂ ਨਾਲ ਮੀਟਿੰਗ ਕਰਕੇ ਫੈਸਲਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਆਮ ਲੋਕਾਂ ਤੱਕ ਪਹੁੰਚਾਉਣਾ ਸਾਡਾ ਸਾਰਿਆਂ ਦਾ ਇਖਲਾਕੀ ਫਰਜ਼ ਹੈ। ਮਿਲਕੇ ਇਸ ਮੁਹਿੰਮ ਦਾ ਪ੍ਰਚਾਰ ਘਰ ਘਰ ਤੱਕ ਪਹੁੰਚਾਉਣਾ ਚਾਹੀਦਾ ਹੈ।
ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮਾਰਕੀਟ ਕਮੇਟੀ ਸਰਹਿੰਦ ਫਤਿਹਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮੰਤਰੀਆਂ ਦੀ ਕਮੇਟੀ ਬਣਾਈ ਗਈ ਹੈ ਜਿਸਦੀ ਦੇਖ ਰੇਖ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ ਪੂਰੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਪੂਰੀ ਕਾਮਯਾਬੀ ਨਾਲ ਚਲਾਇਆ ਜਾ ਰਿਹਾ ਹੈ। ਆਮ ਜਨਤਾ ਇਸ ਮੁਹਿੰਮ ਦੀ ਭਰਪੂਰ ਸ਼ਲਾਘਾ ਕਰਦਿਆਂ ਨਹੀਂ ਥੱਕਦੀ। ਲੋਕਾਂ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਸ਼ਲਾਘਾਯੋਗ ਕਦਮ ਦੇ ਹੱਕ ਵਿੱਚ ਨਾਅਰੇ ਵੀ ਲਾ ਰਹੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਬੀਰ ਸਿੰਘ ਸੋਢੀ ਬਲਾਕ ਪ੍ਰਧਾਨ,ਪਵੇਲ ਹਾਂਡਾ ਜੁਆਇੰਟ ਸਕੱਤਰ, ਤਰਸੇਮ ਉੱਪਲ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਨਿਰਮਲ ਸਿੰਘ ਸੀੜਾ, ਅਤੇ ਐਡਵੋਕੇਟ ਰਜੇਸ਼ ਉੱਪਲ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਮੂਲੇਪੁਰ ਨੇ ਵੀ ਵਿਚਾਰ ਸਾਂਝੇ ਕੀਤੇ ਅਤੇ ਮੁੱਖ ਮੰਤਰੀ ਪੰਜਾਬ ਵੱਲੋਂ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ੇ ਵਿਰੁੱਧ ਸੰਬੰਧੀ ਸ਼ਹਿਰੀਆਂ ਅਤੇ ਪੇਂਡੂ ਖੇਤਰਾਂ ਵਿੱਚ ਪ੍ਰਚਾਰਿਆ ਜਾਣਾ ਅਤਿ ਜ਼ਰੂਰੀ ਹੈ। ਲੋਕਾਂ ਨੂੰ ਅੱਗੇ ਆਕੇ ਬਿਨਾਂ ਕਿਸੇ ਡਰ ਭੈ ਤੋਂ ਨਸ਼ਾ ਤਸਕਰਾਂ ਦੀ ਸੂਚਨਾਂ ਪੁਲਿਸ ਜਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਦੇਣੀ ਚਾਹੀਦੀ ਹੈ।