ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਜ਼ਿਲ੍ਹਾ ਪੱਧਰੀ ਸਭਿਆਚਾਰਕ ਮੁਕਾਬਲੇ ਕਰਵਾਏ ਗਏ
ਰੋਹਿਤ ਗੁਪਤਾ
ਗੁਰਦਾਸਪੁਰ 6 ਮਾਰਚ 2025 - ਸਮਗਰ ਸਿੱਖਿਆ ਅਭਿਆਨ, ਪੰਜਾਬ ਵੱਲੋਂ ਸਥਾਨਕ ਰਾਮ ਸਿੰਘ ਦੱਤ ਹਾਲ ਵਿਖੇ ਜ਼ਿਲ੍ਹਾ ਪੱਧਰੀ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਸਭਿਆਚਾਰਕ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀਮਤੀ ਪਰਮਜੀਤ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡਾ. ਅਨਿਲ ਸ਼ਰਮਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋ ਕੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਦੌਰਾਨ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਸ਼ਬਦ ਗਾਇਨ, ਲੋਕ ਗੀਤ , ਸੋਲੋ ਡਾਂਸ, ਗਰੁੱਪ ਡਾਂਸ , ਪੇਂਟਿੰਗ ਮੁਕਾਬਲੇ, ਆਦਿ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।
ਇਸ ਮੌਕੇ ਸੰਬੋਧਨ ਡੀ.ਈ.ਓ. ਪਰਮਜੀਤ ਕੌਰ ਨੇ ਕਿਹਾ ਕਿ ਬੱਚਿਆਂ ਵੱਲੋਂ ਪੇਸ਼ ਕੀਤਾ ਪ੍ਰੋਗਰਾਮ ਪ੍ਰਭਾਵਸ਼ਾਲੀ ਸੀ ਅਤੇ ਤਿਆਰੀ ਕਰਵਾਉਣ ਵਾਲੇ ਅਧਿਆਪਕ ਵਧਾਈ ਦੇ ਪਾਤਰ ਸਨ। ਇਸ ਦੌਰਾਨ ਡਿਪਟੀ ਡੀਈਓ ਡਾ. ਅਨਿਲ ਸ਼ਰਮਾ ਨੇ ਸਮਗਰ ਸਿੱਖਿਆ ਅਭਿਆਨ, ਪੰਜਾਬ ਵੱਲੋਂ ਕੀਤੇ ਜਾ ਰਹੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਇਸ ਜ਼ਿਲ੍ਹਾ ਪੱਧਰੀ ਸਭਿਆਚਾਰਕ ਪ੍ਰੋਗਰਾਮ ਦੀ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਡੀ.ਐੱਸ.ਸੀ. ਸਤਪਾਲ ਮਸੀਹ, ਡੀ.ਈ.ਓ. ਦਫ਼ਤਰ ਮਲਕਿੰਦਰ ਸਿੰਘ, ਜਸਬੀਰ ਸਿੰਘ, ਸੈਂਟਰ ਮੁੱਖ ਅਧਿਆਪਕ ਸਤਪਾਲ, ਰਣਜੀਤ ਸਿੰਘ ਛੀਨਾ, ਮਨਜਿੰਦਰ ਸਿੰਘ, ਕਮਲ ਸ਼ਮਸ਼ੇਰ ਸਿੰਘ, ਗਗਨਦੀਪ ਸਿੰਘ, ਆਈ.ਆਰ.ਟੀ. ਸਤਨਾਮ ਸਿੰਘ, ਰਜਨੀ ਸ਼ਰਮਾ, ਅੰਜਮਪਾਲ, ਮਨਜਿੰਦਰ ਕੌਰ, ਆਈ.ਈ.ਏ.ਟੀ. ਪਵਨਪ੍ਰੀਤ ਕੌਰ, ਨੀਨਾ ਸ਼ਰਮਾ, ਰਣਜੀਤ ਕੌਰ, ਗੁਰਵਿੰਦਰ ਕੌਰ, ਮੰਨੂੰ ਸ਼ਰਮਾ, ਮੋਨਿਕਾ, ਮਨੋਜ , ਰਾਣੀ, ਪਰਮਜੀਤ ਕੌਰ, ਵਰੁਣ ਸ਼ਰਮਾ ਆਦਿ ਹਾਜ਼ਰ ਸਨ।