ਅਕਾਲੀ ਦਲ ਨਾਲ ਗਠਜੋੜ 'ਤੇ ਮਨਜਿੰਦਰ ਸਿਰਸਾ ਦਾ ਵੱਡਾ ਬਿਆਨ (ਵੀਡੀਓ ਵੀ ਦੇਖੋ)
ਚੰਡੀਗੜ੍ਹ, 6 ਮਾਰਚ 2025 - ਦਿੱਲੀ ਦੀ ਭਾਜਪਾ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਅੱਜ 6 ਮਾਰਚ ਨੂੰ ਚੰਡੀਗੜ੍ਹ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪਾਰਟੀ ਦੇ ਸੀਨੀਅਰ ਲੀਡਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਸਿਰਸਾ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਭਾਜਪਾ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਆਪਣੇ ਦਮ 'ਤੇ ਅਤੇ ਇਕੱਲੇ ਲੜੇਗੀ। ਉਨ੍ਹਾਂ ਦੀ ਪਾਰਟੀ ਦੇ ਵੱਲੋਂ ਅਕਾਲੀ ਦਲ ਜਾਨ ਕਿਸੇ ਵੀ ਹੋਰ ਪਾਰਟੀ ਦੇ ਨਾਲ ਕੋਈ ਗਠਜੋੜ ਨਹੀਂ ਕੀਤਾ ਜਾਵੇਗਾ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/2399891957045777
ਸਿਰਸਾ ਨੇ ਕਿਹਾ ਕਿ ਪਾਰਟੀ ਦਾ ਉਦੇਸ਼ ਪੰਜਾਬ ਵਿੱਚ ਚੋਣਾਂ ਜਿੱਤਣਾ ਨਹੀਂ ਸਗੋਂ ਲੋਕਾਂ ਦੇ ਦਿਲ ਜਿੱਤਣਾ ਹੈ। ਭਾਜਪਾ ਕਿਸਾਨਾਂ ਦੇ ਮੁੱਦਿਆਂ ਪ੍ਰਤੀ ਗੰਭੀਰ ਹੈ ਅਤੇ ਉਨ੍ਹਾਂ ਦੇ ਹੱਲ ਵੱਲ ਤੇਜ਼ੀ ਨਾਲ ਅੱਗੇ ਵਧ ਰਹੀ ਹੈ।