ਜਥੇਦਾਰਾਂ ਬਾਰੇ SGPC ਅੰਤਰਿੰਗ ਕਮੇਟੀ ਵੱਲੋਂ ਲਏ ਗਏ ਫੈਸਲਿਆਂ ਦੀ ਭਾਈ ਲੌਗੋਵਾਲ ਨੇ ਕੀਤੀ ਨਿਖੇਧੀ
ਅੰਮ੍ਰਿਤਸਰ, 08 ਮਾਰਚ 2025 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਵੀ SGPC ਅੰਤਰਿੰਗ ਕਮੇਟੀ ਵੱਲੋਂ ਜਥੇਦਾਰਾਂ ਨੂੰ ਹਟਾਏ ਜਾਣ ਦੇ ਫੈਸਲੇ ਦਾ ਵਿਰੋਧ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਅੰਤਰਿੰਗ ਕਮੇਟੀ ਵੱਲੋਂ ਲਏ ਗਏ ਇਸ ਫੈਸਲੇ ਤੋਂ ਸਮੁੱਚਾ ਸਿੱਖ ਪੰਥ ਮਾਯੂਸ ਹੈ। ਮੈਂ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਰਹਿ ਚੁੱਕਾ ਹਾਂ ਅਤੇ ਅੰਤਰਿੰਗ ਕਮੇਟੀ ਵੱਲੋਂ ਲਏ ਗਏ ਇਸ ਫੈਸਲੇ ਦਾ ਮੇਰੇ 'ਤੇ ਵੀ ਡੂੰਘਾ ਪ੍ਰਭਾਵ ਪਿਆ ਹੈ ਅਤੇ ਮੈਂ ਇਸ ਫੈਸਲੇ ਦਾ ਵਿਰੋਧ ਕਰਦਾ ਹਾਂ।
