ਕੀ ਸ਼੍ਰੋਮਣੀ ਕਮੇਟੀ ਬਦਲੇਗੀ ਜਥੇਦਾਰ ਤਬਦੀਲ ਕਰਨ ਦਾ ਫੈਸਲਾ ?
ਬਾਬੂਸ਼ਾਹੀ ਨੈਟਵਰਕ
ਅੰਮ੍ਰਿਤਸਰ, 9 ਮਾਰਚ, 2025: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਬਦਲਣ ਦਾ ਫੈਸਲਾ ਵਾਪਸ ਲਿਆ ਜਾ ਸਕਦਾ ਹੈ। ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਕਰਨੈਲ ਸਿੰਘ ਪੀਰਮੁਹੰਮਦ ਨੇ ਕੀਤਾ ਹੈ।
ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਰਨੈਲ ਸਿੰਘ ਪੀਰਮੁਹੰਮਦ ਨੇ ਇਹ ਬਿਆਨ ਦਿੱਤਾ ਹੈ।