ਰੋਪੜ ਹਸਪਤਾਲ ਵਿੱਚ ਵਿਸ਼ਵ ਮਹਿਲਾ ਦਿਵਸ ਮੌਕੇ ਮਹਿਲਾ ਸਨਮਾਨ ਸਮਾਰੋਹ
ਦਰਸ਼ਨ ਸਿੰਘ ਗਰੇਵਾਲ
ਰੂਪਨਗਰ 09 ਮਾਰਚ 2025 :ਵਿਸਵ ਮਹਿਲਾ ਦਿਵਸ ਮੌਕੇ ਬਲੱਡ ਸੈਂਟਰ ਸਿਵਲ ਹਸਪਤਾਲ ਰੂਪਨਗਰ ਵਿਖੇ ਵਿਸੇਸ ਮਹਿਲਾ ਸਨਮਾਨ ਸਮਾਰੋਹ ਦਾ ਪ੍ਰੋਗਰਾਮ ਕੀਤਾ ਗਿਆ । ਇਸ ਮੌਕੇ ਬਲੱਡ ਸੈਂਟਰ ਸਿਵਲ ਹਸਪਤਾਲ ਰੂਪਨਗਰ ਦੀ ਟੀਮ ਅਤੇ ਜਿਲ੍ਹਾ ਮੈਡੀਕਲ ਲੈਬਾਰਟਰੀ ਟੈਕਨਸੀਅਨ ਐਸੋਸੀਏਸਨ ਰੂਪਨਗਰ ਦੇ ਪ੍ਰਧਾਨ ਸ੍ਰੀ ਅਮਨਦੀਪ ਵੱਲੋ ਸੰਸਥਾਂ ਸਿਵਲ ਹਸਪਤਾਲ ਰੂਪਨਗਰ ਦੇ ਵੱਖ ਵੱਖ ਵਿਭਾਗਾਂ ਵਿਖੇ ਇਮਾਨਦਾਰੀ ਅਤੇ ਨਿਰਸਵਾਰਥ ਸੇਵਾ ਭਾਵਣਾ ਨਾਲ ਸੇਵਾਵਾਂ ਨਿਭਾ ਰਹੀਆਂ ਮਹਿਲਾ ਕਰਮਚਾਰੀਆਂ ਨੂੰ ਟਰਾਫੀ ਭੇਂਟ ਕਰਕੇ ਵਿਸੇਸ ਸਨਮਾਨ ਕੀਤਾ ਗਿਆ। ਇਸ ਮੌਕੇ ਗੱਲਬਾਤ ਦੌਰਾਨ ਪ੍ਰਧਾਨ ਨੇ ਦੱਸਿਆ ਗਿਆ ਕਿ ਅਜੋਕੇ ਸਮੇਂ ਵਿੱਚ ਮਹਿਲਾ ਜਿੱਥੇ ਪੂਰੇ ਪਰਿਵਾਰ ਦੀ ਦੇਖ ਭਾਲ ਕਰਦੀ ਹੈ, ਉੱਥੇ ਹੀ ਦੂਜੇ ਪਾਸੇ ਸਮਾਜ ਸੇਵਾ ਦੇ ਖੇਤਰ ਵਿੱਚ ਆਪਣਾ ਯੋਗਦਾਨ ਪਾ ਰਹੀਆਂ ਹਨ। ਇਸ ਮੌਕੇ ਬਲੱਡ ਸੈਂਟਰ ਸਿਵਲ ਹਸਪਤਾਲ ਰੂਪਨਗਰ ਤੋ ਡਾ.ਭਵਲੀਨ, ਬਲੱਡ ਟਰਾਂਸਫਿਊਜ਼ਨ ਅਫਸਰ, ਡਾ.ਹਰਲੀਨ ਕੌਰ ਮੈਡੀਕਲ ਅਫਸਰ, ਸ੍ਰੀਮਤੀ ਜਸਪ੍ਰੀਤ ਕੌਰ, ਸ੍ਰੀਮਤੀ ਅਮਨਦੀਪ ਕੌਰ, ਸ੍ਰੀ ਜੋਇਲ ਥਾਮਸ, ਮਿਸ ਭੁਪਿੰਦਰ ਕੌਰ ਵਿਸੇਸ ਤੋਰ ਤੇ ਹਾਜ਼ਰ ਰਹੇ।