ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,9 ਮਾਰਚ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ,ਚੋਹਲਾ ਸਾਹਿਬ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਪੇਸ਼ਕਾਰੀਆਂ ਕੀਤੀਆਂ।ਵਿਦਿਆਰਥਣਾਂ ਵੱਲੋਂ ਵੱਖ-ਵੱਖ ਰੋਲ ਮਾਡਲ ਦੀ ਪ੍ਰਸਤੂਤੀ ਕਰਕੇ ਸਮਾਜ ਵਿੱਚ ਔਰਤ ਦੇ ਸਨਮਾਨਯੋਗ ਸਥਾਨ ਦੀ ਪੇਸ਼ਕਾਰੀ ਕੀਤੀ। ਵਿਦਿਆਰਥਣਾਂ ਵੱਲੋਂ ਔਰਤ ਦਿਵਸ ਨੂੰ ਸਮਰਪਿਤ ਲੋਕਗੀਤ, ਕਵਿਤਾ ਅਤੇ ਕੋਰਓਗ੍ਰਾਫੀ ਦੀ ਪੇਸ਼ਕਾਰੀ ਵੀ ਕੀਤੀ ਗਈ।ਕਾਲਜ ਦੇ ਪ੍ਰੋਫੈਸਰ ਹਿੰਮਤ ਸਿੰਘ ਵਲੋਂ ਸਮਾਜ ਵਿੱਚ ਮਹਿਲਾਵਾਂ ਦੇ ਅਹਿਮ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥਣਾਂ ਨੂੰ ਵੱਧ ਤੋਂ ਵੱਧ ਸ਼ਕਤੀਸ਼ਾਲੀ ਬਣਕੇ ਸਮਾਜ ਵਿੱਚ ਵਿਚਰਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਆਧੁਨਿਕ ਯੁੱਗ,ਆਪਣੀ ਸੱਭਿਅਤਾ ਅਤੇ ਵਿਰਸੇ ਨਾਲ ਜੁੜ ਕੇ ਤਰੱਕੀ ਕਰਨ ਨੂੰ ਤਰਜੀਹੀ ਦੇਣੀ ਚਾਹੀਦੀ ਹੈ।ਇਸ ਮੌਕੇ ਪ੍ਰੋ. ਜਤਿੰਦਰ ਕੌਰ ਨੇ ਕਿਹਾ ਕਿ ਮਹਿਲਾਵਾਂ ਨੂੰ ਸਮਾਜ ਵਿੱਚ ਤਰਸਯੋਗ ਸਥਿਤੀ ਵਿੱਚ ਨਹੀਂ ਬਲਕਿ ਸ਼ਕਤੀਸ਼ਾਲੀ ਅਤੇ ਮਜ਼ਬੂਤ ਰਵੱਈਏ ਨਾਲ ਆਉਣ ਵਾਲੀਆਂ ਮੁਸ਼ਕਿਲਾਂ ਦਾ ਡੱਟ ਕੇ ਸਾਹਮਣਾ ਕਰਨਾ ਚਾਹੀਦਾ ਹੈ। ਇਸ ਪ੍ਰੋਗਰਾਮ ਵਿਚ ਸਟੇਜ ਸਕੱਤਰ ਦੀ ਭੂਮਿਕਾ ਕਾਲਜ ਪ੍ਰੋ. ਪ੍ਰਭਜੀਤ ਕੌਰ ਅਤੇ ਪ੍ਰੋ. ਅੰਮ੍ਰਿਤਪ੍ਰੀਤ ਕੌਰ ਨੇ ਬਾਖੂਬੀ ਨਿਭਾਈ। ਇਸ ਮੌਕੇ ਕਾਲਜ ਦਾ ਸਮੁੱਚਾ ਸਟਾਫ ਹਾਜਿਰ ਸੀ।