ਜਲੰਧਰ 'ਚ ਟੂਰਿਸਟ ਬੱਸ ਦੀ ਟਰੈਕਟਰ-ਟਰਾਲੀ ਨਾਲ ਟੱਕਰ: 2 ਦੀ ਮੌਤ
11 ਜ਼ਖਮੀ; ਯਾਤਰੀ ਦਿੱਲੀ ਤੋਂ ਜੰਮੂ ਜਾ ਰਹੇ ਸਨ
ਜਲੰਧਰ : ਪੰਜਾਬ ਦੇ ਜਲੰਧਰ ਵਿੱਚ ਸੋਮਵਾਰ ਸਵੇਰੇ ਇੱਕ ਟੂਰਿਸਟ ਬੱਸ ਇੱਟਾਂ ਨਾਲ ਲੱਦੀ ਟਰੈਕਟਰ ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 11 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਬੱਸ ਦਿੱਲੀ ਤੋਂ ਜੰਮੂ ਜਾ ਰਹੀ ਸੀ।