ਮੀਟਿੰਗ ਦਾ ਦ੍ਰਿਸ਼
ਦੀਦਾਰ ਗੁਰਨਾ
ਬਸੀ ਪਠਾਣਾ/ਫ਼ਤਹਿਗੜ੍ਹ ਸਾਹਿਬ 10 ਮਾਰਚ : ਉਪ ਮੰਡਲ ਮੈਜਿਸਟਰੇਟ, ਬਸੀ ਪਠਾਣਾ ਹਰਬੀਰ ਕੌਰ ਨੇ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਿਸ਼ਨ "ਯੁੱਧ ਨਸ਼ਿਆਂ ਵਿਰੁੱਧ" ਨੂੰ ਜਮੀਨੀ ਪੱਧਰ ਤੇ ਲਾਗੂ ਕਰਨ ਅਤੇ ਨਸ਼ੇ ਨੂੰ ਜੜ ਤੋਂ ਖਤਮ ਕਰਨ ਲਈ ਮੀਟਿੰਗ ਕੀਤੀ ਜਿਸ ਵਿੱਚ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਪਿੰਡਾਂ ਅਤੇ ਸ਼ਹਿਰ ਵਿਚ ਸਰਚ ਓਪਰੇਸ਼ਨ ਚਲਾਉਣ ਅਤੇ ਨਸ਼ਿਆਂ ਦੇ ਕਾਰੋਬਾਰੀਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ
ਐਸ.ਡੀ.ਐਮ. ਹਰਬੀਰ ਕੌਰ ਨੇ ਐਸ.ਐਮ.ਓ. ਬਸੀ ਪਠਾਣਾਂ ਅਤੇ ਐਸ.ਐਮ.ਓ. ਨੰਦਪੁਰ ਕਲੌੜ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਹੁਕਮਾਂ ਦੀ ਪਾਲਣਾਂ ਯਕੀਨੀ ਬਣਾਈ ਜਾਵੇ , ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਨੁੱਕੜ ਨਾਟਕ ਕਰਵਾਏ ਜਾਣ ਤਾਂ ਜੋ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਨਿਰੋਗ ਜੀਵਨ ਜਿਊਣ ਦਾ ਸੁਨੇਹਾ ਦਿੱਤਾ ਜਾ ਸਕੇ , ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਬ ਡਵੀਜ਼ਨ ਬਸੀ ਪਠਾਣਾ ਦੇ ਜਿਹੜੇ ਪਿੰਡਾਂ ਵਿੱਚ ਨਸ਼ਿਆਂ ਦਾ ਵਧੇਰੇ ਰੁਝਾਨ ਵੇਖਣ ਨੂੰ ਮਿਲਿਆ ਹੈ ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਨਸ਼ਿਆਂ ਵਿਰੁੱਧ ਤੁਰੰਤ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਜਾਵੇ। ਆਮ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਲੋਕ ਹਿੱਤ ਦੇ ਇਸ ਕਾਰਜ਼ ਵਿੱਚ ਸ਼ਾਮਲ ਹੋ ਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਦਿੱਤਾ ਜਾਵੇ
ਮੀਟਿੰਗ ਵਿਚ ਨਗਰ ਕੌਂਸਲ ਬਸੀ ਪਠਾਣਾ ਦੇ ਕਾਰਜ ਸਾਧਕ ਅਫਸਰ ਸੁਖਦੇਵ ਸਿੰਘ, ਬੀ.ਡੀ.ਪੀ.ਓ. ਅਮਿਤ ਕੁਮਾਰ, ਬੀ.ਡੀ.ਪੀ.ਓ. ਖੇੜਾ ਚੰਦ ਸਿੰਘ, ਪਲੇਸਮੈਂਟ ਅਫਸਰ ਜਸਵਿੰਦਰ ਸਿੰਘ, , ਐਸ.ਐਮ.ਓ. ਡਾ. ਹਰਲੀਨ ਕੌਰ, ਬਸੀ ਪਠਾਣਾ ਡਾ. ਨਵਦੀਪ ਕੌਰ, ਸ਼ਰਨਜੀਤ ਕੌਰ, ਸੀ.ਡੀ.ਪੀ.ਓ. ਬਸੀ ਪਠਾਣਾ, ਵੀਨਾ ਭਗਤ, ਸੀ.ਡੀ.ਪੀ.ਓ. ਖੇੜਾ, ਹਰਪ੍ਰੀਤ ਸਿੰਘ, ਪ੍ਰਿੰਸੀਪਲ, ਆਈ.ਟੀ.ਆਈ. ਬਸੀ ਪਠਾਣਾ, ਸੁਖਵਿੰਦਰ ਸਿੰਘ ਦਫਤਰ ਕਾਨੂੰਗੋ, ਤਹਿਸੀਲ ਬਸੀ ਪਠਾਣਾ, ਸਬ ਇੰਸਪੈਕਟਰ ਮੁਹੰਮਦ ਸਦੀਕ, ਮਨੋਜ ਭੰਡਾਰੀ, ਪ੍ਰਧਾਨ, ਭਾਰਤ ਵਿਕਾਸ ਪ੍ਰੀਸ਼ਦ, ਰੋਬਿਨ ਗੁਪਤਾ, ਜੀ.ਐਮ. ਮੇਹਰ ਬਾਬਾ ਚੈਰੀਟੇਬਲ ਟਰੱਸਟ ਤੋਂ ਇਲਾਵਾ ਹੋਰ ਅਧਿਕਾਰੀ ਹਾਜਰ ਸਨ