ਅਕਾਲੀ ਵਰਕਰਾਂ ਵੱਲੋਂ ਜਥੇਦਾਰਾਂ ਨੂੰ ਅਪਮਾਨਜਨਕ ਤਰੀਕੇ ਨਾਲ ਲਾਂਭੇ ਕਰਨ ਖਿਲਾਫ ਰੋਸ ਜ਼ਾਹਰ
* ਪੰਥਕ ਰਹੁ ਰੀਤਾਂ ਦੇ ਉਲਟ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ ਕਰਨ ਦੀ ਪੁਰਜ਼ੋਰ ਨਿੰਦਾ
ਦਰਸ਼ਨ ਸਿੰਘ ਗਰੇਵਾਲ
ਰੂਪਨਗਰ 10 ਮਾਰਚ 2025: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਅਪਮਾਨਜਨਕ ਤਰੀਕੇ ਨਾਲ ਸੇਵਾਵਾਂ ਤੋਂ ਫ਼ਾਰਗ ਕਰਨ ਫੈਸਲੇ ਖਿਲਾਫ ਜ਼ਿਲ੍ਹਾ ਰੂਪਨਗਰ ਦੀ ਅਕਾਲੀ ਲੀਡਰਸ਼ਿਪ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ ਦੀ ਅਗਵਾਈ ਵਿੱਚ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਫੈਸਲੇ ਖਿਲਾਫ ਨਰਾਜ਼ਗੀ ਜ਼ਾਹਰ ਕੀਤੀ ਹੈ।ਇਸ ਦੇ ਨਾਲ ਹੀ ਹਾਜ਼ਰ ਵੱਡੀ ਗਿਣਤੀ ਵਿੱਚ ਸਮੂਹ ਅਕਾਲੀ ਦਲ ਦੇ ਵਰਕਰਾਂ ਤੇ ਅਹੁਦੇਦਾਰਾਂ ਨੇ ਅੱਜ ਤੜਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੰਥਕ ਰਹੁ ਰੀਤਾਂ ਤੇ ਪਰੰਪਰਾਵਾਂ ਤੋਂ ਉਲਟ ਜਾ ਕੇ ਦਸਤਾਰਬੰਦੀ ਕਰਨ ਦੀ ਪੁਰਜ਼ੋਰ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ।ਇੰਝ ਲੁਕਵੇਂ ਢੰਗ ਨਾਲ ਦਸਤਾਰਬੰਦੀ ਕਰਕੇ ਅੰਤ੍ਰਿੰਗ ਕਮੇਟੀ ਨੇ ਵਿਸ਼ਵ ਭਰ ਵਿੱਚ ਕੌਮ ਦਾ ਸਿਰ ਨੀਵਾਂ ਕੀਤਾ ਹੈ।
ਇਕੱਤਰਤਾ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਅੰਤ੍ਰਿੰਗ ਕਮੇਟੀ ਵੱਲੋਂ ਨੂੰ ਪੂਰਜੋਰ ਮੰਗ ਕੀਤੀ ਗਈ ਸਾਰੇ ਘਟਨਾਕ੍ਰਮ ਉੱਤੇ ਪੁਨਰ ਵਿਚਾਰ ਕਰਕੇ ਗੁਰੂ ਅਤੇ ਪੰਥ ਦੀਆਂ ਪਰੰਪਰਾਵਾਂ ਅਨੁਸਾਰ ਢੁਕਵਾਂ ਫੈਸਲਾ ਲਿਆ ਜਾਵੇ ਤਾਂ ਕੀ ਭਵਿੱਖ ਵਿੱਚ ਅਜਿਹਾ ਮਾੜਾ ਵਰਤਾਰਾ ਮੁੜ ਨਾ ਵਾਪਰ ਸਕੇ। ਇਹ ਵੀ ਤਾੜਨਾ ਕੀਤੀ ਕਿ ਕੁਝ ਚਾਪਲੂਸ ਕਿਸਮ ਦੇ ਲੋਕਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਅਕਸ ਨੂੰ ਜੋ ਢਾਅ ਲਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਸ ਨੂੰ ਨੱਥ ਪਾਈ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਮੋਹਣਜੀਤ ਸਿੰਘ ਕਮਾਲਪੁਰ ਸਾਬਕਾ ਚੇਅਰਮੈਨ ਬਲਾਕ ਸੰਮਤੀ , ਰਣਜੀਤ ਸਿੰਘ ਗੁਡਵਿੱਲ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਨਰਿੰਦਰ ਸਿੰਘ ਮਾਵੀ ਸਾਬਕਾ ਚੇਅਰਮੈਨ ਬਲਾਕ ਸੰਮਤੀ ਅਤੇ ਸਰਕਲ ਪ੍ਰਧਾਨ, ਹਰਨੇਕ ਸਿੰਘ ਭੂਰਾ ਸਾਬਕਾ ਚੇਅਰਮੈਨ, ਮਨਮੋਹਨ ਸਿੰਘ ਨਿਹੋਲਕਾ ,ਗੁਰਬਚਨ ਸਿੰਘ ਸੋਢੀ ਮੈਂਬਰ ਪੀਏ ਸੀ, ਮਿਹਰ ਸਿੰਘ ਸਾਬਕਾ ਸਰਪੰਚ ਅਤੇ ਮੈਂਬਰ ਜਨਰਲ ਕੌਂਸਲ, ਬਲਵਿੰਦਰ ਸਿੰਘ ਬਾਘਾ ਕੌਮੀ ਜਨਰਲ ਸਕੱਤਰ ਯੂਥ ਅਕਾਲੀ ਦਲ, ਤਰਲੋਚਨ ਸਿੰਘ ਕੋਟਲਾ ਮੈਂਬਰ ਜਨਰਲ ਕੌਂਸਲ ,ਗੁਰਮੁਖ ਸਿੰਘ ,ਜਸਵਿੰਦਰ ਸਿੰਘ, ਤਰਲੋਚਨ ਸਿੰਘ, ਇਕਬਾਲ ਸਿੰਘ ,ਹਰਕਰਨ ਸਿੰਘ ਕੌਮੀ ਜਥੇਬੰਦਕ ਸਕੱਤਰ ,ਗੁਰਦੀਪ ਸਿੰਘ ,ਕੁਲਦੀਪ ਸਿੰਘ , ਸਾਧੂ ਸਿੰਘ, ਗੁਰਚਰਨ ਸਿੰਘ ਪਬਲਾ, ਕਰਮਜੀਤ ਸਿੰਘ ਕੌਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ, ਮੇਹਰ ਸਿੰਘ ਖਾਬੜਾ ਸਰਕਲ ਪ੍ਰਧਾਨ, ਹਰਮੀਤ ਸਿੰਘ ਮੁੰਦਰਾ, ਬਲਦੇਵ ਸਿੰਘ ਚੱਕਲਾ ,ਕੇਬੀ ਸਿੰਘ ਫੂਲ, ਬਲਵਿੰਦਰ ਸਿੰਘ ਚਕਲਾ ਅਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।।