ਜਾਣੋ ਕੌਣ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ
ਅਨੰਦਪੁਰ ਸਾਹਿਬ, 10 ਮਾਰਚ 2025 - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿਚ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਉਨ੍ਹਾਂ ਵੱਲੋਂ ਅੱਜ ਜਥੇਦਾਰ ਕੇਸਗੜ੍ਹ ਸਾਹਿਬ ਦਾ ਚਾਰਜ ਅਤੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਦਾ ਚਾਰਜ ਸੰਭਾਲ ਲਿਆ ਗਿਆ।
ਜਾਣੋ ਕੌਣ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ......
ਗਿਆਨ ਕੁਲਦੀਪ ਸਿੰਘ ਗੜਗਜ ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਜੱਬੋਵਾਲ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਰਹਿਣ ਵਾਲੇ ਹਨ। ਉਨ੍ਹਾਂ ਦੀ ਉਮਰ 40 ਸਾਲ ਹੈ। ਵਿਦਿਆ ਪੱਖੋਂ ਉਹ ਐਮ. ਇਤਿਹਾਸ ਦੀ ਡਿਗਰੀ ਧਾਰਕ ਹਨ ਅਤੇ ਸਿੱਖ ਮਿਸ਼ਨਰੀ ਕਾਲਜ ਤੋਂ ਧਾਰਮਿਕ ਵਿਦਿਆ ਪ੍ਰਾਪਤ ਕੀਤੀ ਹੈ।
ਗੁਰਮਤ ਤਜ਼ਰਬਾ.....
- 2001 ਤੋਂ ਸਿੱਖ ਕਥਾਵਾਚਕ
- ਸਮੁੱਚੇ ਸ੍ਰੀ ਗੁਰੂ ਗ੍ਰੰਥ ਸਾਹਿਬ ਪਾਤਸ਼ਾਹ ਦੀ ਵਿਆਖਿਆ
- ਸਿੱਖ ਇਤਿਹਾਸ ਦੇ ਸਰੋਤ ਗ੍ਰੰਥ – ਸ੍ਰੀ ਗੁਰ ਸੂਰਜ ਪ੍ਰਤਾਪ ਗ੍ਰੰਥ
- ਪ੍ਰਾਚੀਨ ਪੰਥ ਪ੍ਰਕਾਸ਼
- ਆਦਿ ਅਤੇ ਸਿੱਖ ਰਹਿਤ ਮਰਿਆਦਾ ਦੀ ਪੂਰੀ ਵਿਆਖਿਆ
ਜਥੇਦਾਰ ਕੁਲਦੀਪ ਸਿੰਘ ਗੜਗਜ ਪਿਛਲੇ 3 ਸਾਲ ਤੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਕਥਾ ਕਰਦੇ ਆ ਰਹੇ ਹਨ। ਉਨ੍ਹਾਂ ਦਾ ਪੂਰਾ ਪਰਿਵਾਰ ਅੰਮ੍ਰਿਤਧਾਰੀ ਹੈ ਅਤੇ ਉਹ ਪਿਛਲੇ 12 ਸਾਲਾਂ ਤੋਂ ਗਰੀਬ ਤੇ ਯਤੀਮ ਬੱਚਿਆਂ ਦੀ ਪੜ੍ਹਾਈ ਅਤੇ ਰਹਿਣ ਬਸੇਰੇ ਦਾ ਉਪਰਾਲਾ ਕਰਦੇ ਆ ਰਹੇ ਹਨ।