S.C.ਕਮਿਸ਼ਨ ਦੇ ਨਵ-ਨਿਯੁਕਤ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੂੰ ਵੱਖ-ਵੱਖ ਆਗੂਆਂ ਵੱਲੋਂ ਵਧਾਈਆਂ
ਨਿਰਮਲ ਦੋਸਤ
ਰਾਏਕੋਟ/ਲੁਧਿਆਣਾ 10 ਮਾਰਚ 2025 - ਪੰਜਾਬ ਦੀ ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅਹਿਮ ਫੈਸਲਾ ਲੈਂਦਿਆਂ ਜਸਵੀਰ ਸਿੰਘ ਗੜ੍ਹੀ ਨੂੰ ਪੰਜਾਬ ਰਾਜ ਦੇ ਅਨੁਸੂਚਿਤ ਜਾਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਇਸ ਦੌਰਾਨ ਭਾਰਤੀ ਅੰਬੇਡਕਰ ਮਿਸ਼ਨ ਭਾਰਤ ਦੇ ਵੱਖ-ਵੱਖ ਆਗੂਆਂ ਵੱਲੋਂ ਨਵੇਂ ਬਣੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੂੰ ਆਪਣੇ ਵੱਲੋਂ ਦਿਲੀ ਮੁਬਾਰਕ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਨ੍ਹਾਂ ਆਗੂਆਂ ਨੇ ਦੱਸਿਆ ਕਿ ਐਸ.ਸੀ.ਕਮਿਸਨ ਦੇ ਚੇਅਰਮੈਨ ਦਾ ਅਹੁਦਾ ਕਾਫੀ ਸਮੇਂ ਤੋਂ ਖਾਲੀ ਪਿਆ ਹੋਣ ਕਾਰਨ ਲੋਕਾਂ ਦੇ ਮਸਲਿਆਂ ਦੇ ਨਿਪਟਾਰੇ ਪੈਡਿਗ ਪਏ ਹਨ, ਜਿਨ੍ਹਾਂ ਦੇ ਜਲਦੀ ਨਿਪਟਾਰੇ ਹੋਣ ਦੀ ਉਮੀਦ ਬੱਝੀ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਉਮੀਦ ਹੈ ਕਿ ਨਵੇਂ ਬਣੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਪੀੜ੍ਹਤ ਵਿਅਕਤੀਆਂ ਨੂੰ ਇਨਸਾਫ ਦੇਣ ਦੇ ਮਾਮਲੇ 'ਚ ਦੇਰੀ ਵੀ ਨਹੀਂ ਕਰਨਗੇ।
ਭਾਰਤੀ ਅੰਬੇਡਕਰ ਮਿਸ਼ਨ ਭਾਰਤ ਵੱਲੋਂ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੂੰ ਵਧਾਈਆਂ ਤੇ ਸ਼ੁਭਕਾਮਨਾਵਾਂ ਦੇਣ ਵਾਲੇ ਆਗੂਆਂ 'ਚ ਹੋਰਨਾਂ ਤੋਂ ਇਲਾਵਾ ਭਾਰਤੀ ਅੰਬੇਡਕਰ ਮਿਸ਼ਨ ਭਾਰਤ ਦੇ ਕੌਮੀ ਜਨਰਲ ਸਕੱਤਰ ਮਾਸਟਰ ਇਤਬਾਰ ਸਿੰਘ ਨੱਥੋਵਾਲ, ਸ੍ਰੀਮਤੀ ਸਰਬਜੀਤ ਕੌਰ ਮੀਤ ਪ੍ਰਧਾਨ ਮਨੁੱਖੀ ਅਧਿਕਾਰ ਕਮਿਸ਼ਨ ਸੋਸ਼ਲ ਵੈਲਫੇਅਰ ਐਸੋਸੀਏਸ਼ਨ (ਰਜਿ.),ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੇ ਐਂਟੀ ਕ੍ਰਾਈਮ ਵਿੰਗ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਪਮਾਲ, ਸ੍ਰੀਮਤੀ ਸਰਬਜੀਤ ਕੌਰ ਮੀਤ ਪ੍ਰਧਾਨ ਮਨੁੱਖੀ ਅਧਿਕਾਰ ਸੌਸਲ ਵੈਲਫੇਅਰ ਐਸੋਸੀਏਸ਼ਨ (ਰਜਿ.), ਜਸਵੰਤ ਸਿੰਘ ਬਸਰਾਉਂ, ਪ੍ਰਮਿੰਦਰ ਸਿੰਘ ਸੁਖਾਣਾ, ਚਮਕੌਰ ਸਿੰਘ, ਕੁਲਵੰਤ ਸਿੰਘ, ਜਸਵਿੰਦਰ ਕੌਰ, ਕੁਲਦੀਪ ਕੌਰ ਨੱਥੋਵਾਲ ਦੇ ਨਾਂਅ ਸ਼ਾਮਲ ਹਨ।