← ਪਿਛੇ ਪਰਤੋ
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੁਲਿਸ ਦੇਰ ਰਾਤ ਤੱਕ ਲਾ ਰਹੀ ਨਾਕੇ
ਰੋਹਿਤ ਗੁਪਤਾ ਗੁਰਦਾਸਪੁਰ : ਯੁੱਧ ਨਸ਼ਾ ਵਿਰੁੱਧ ਮੁਹਿੰਮ ਤਹਿਤ ਪੁਲਿਸ ਵੱਲੋਂ ਰਾਤ ਦਿਨ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।ਥਾਣਾ ਧਾਰੀਵਾਲ ਦੇ ਐਸ ਐਂਚ ਓ ਨੇ ਦੇਰ ਰਾਤ ਤੱਕ ਬੱਸ ਸਟੈਂਡ ਧਾਰੀਵਾਲ ਵਿਖੇ ਨਾਕਾ ਲਗਾ ਕੇ ਵਿਸ਼ੇਸ਼ ਚੈਕਿੰਗ ਕੀਤੀ। ਗੱਲਬਾਤ ਦੌਰਾਨ ਐਸ ਐਚ ਓ ਸੁਰਿੰਦਰ ਪਾਲ ਨੇ ਕਿਹਾ ਕਿ ਉਹਨਾਂ ਵੱਲੋਂ ਖਾਸ ਤੌਰ ਤੇ ਰਾਤ ਨੂੰ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਤੇ ਨਜ਼ਰ ਰੱਖੀ ਜਾ ਰਹੀ ਹੈ।ਇਸ ਦੇ ਨਾਲ ਹੀ ਬੁਲੇਟ ਦੇ ਪਟਾਕੇ ਮਾਰਨ ਵਾਲੇ ਨੌਜਵਾਨ ਵੀ ਸਾਵਧਾਨ ਰਹਿਣ ਧਾਰੀਵਾਲ ਪੁਲਿਸ ਉਹਨਾਂ ਦੇ ਘਰਾਂ ਤੱਕ ਪਹੁੰਚ ਕੇ ਵੀ ਉਹਨਾਂ ਦੇ ਬੁਲਟ ਮੋਟਰਸਾਈਕਲਾਂ ਨੂੰ ਇਮਪਾਊਂਡ ਕਰੇਗੀ । ਉਹਨਾਂ ਨੇ ਕਿਹਾ ਕਿ ਯੁੱਧ ਨਸ਼ੇ ਵਿਰੁੱਧ ਮੁਹਿਮ ਦੇ ਤਹਿਤ ਆਉਣ ਵਾਲੇ ਦਿਨਾਂ ਚ ਧਾਰੀਵਾਲ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ ਲਗਾਤਾਰ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਤੇ ਉਹਨਾਂ ਨੇ ਸ਼ਹਿਰ ਵਾਸੀਆਂ ਨੂੰ ਤੇ ਆਮ ਲੋਕਾਂ ਨੂੰ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ।
Total Responses : 62