← ਪਿਛੇ ਪਰਤੋ
ਭਾਈ ਅੰਮ੍ਰਿਤਪਾਲ ਨਹੀਂ ਜਾ ਸਕਣਗੇ ਲੋਕ ਸਭਾ ਪਰ ਮੈਂਬਰਸ਼ਿਪ ਰਹੇਗੀ ਬਰਕਰਾਰ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ/ਨਵੀਂ ਦਿੱਲੀ, 12 ਮਾਰਚ, 2024: ਖਡੂਰ ਸਾਹਿਬ ਤੋਂ ਐਮ ਪੀ ਭਾਈ ਅੰਮ੍ਰਿਤਪਾਲ ਸਿੰਘ ਲੋਕ ਸਭਾ ਵਿਚ ਦਾਖਲ ਨਹੀਂ ਹੋ ਸਕਣਗੇ ਪਰ ਉਹਨਾਂ ਦੀ ਮੈਂਬਰਸ਼ਿਪ ਬਰਕਰਾਰ ਰਹੇਗੀ। ਅਸਲ ਵਿਚ ਭਾਈ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਸੀ ਕਿ ਉਹਨਾਂ ਨੂੰ ਲੋਕ ਸਭਾ ਵਿਚ ਸ਼ਾਮਲ ਹੋਣ ਦਿੱਤਾ ਜਾਵੇ ਕਿਉਂਕਿ 60 ਦਿਨਾਂ ਤੱਕ ਸੈਸ਼ਨ ਵਿਚ ਭਾਗ ਨਾ ਲੈਣ ’ਤੇ ਉਹਨਾਂ ਦੀ ਮੈਂਬਰਸ਼ਿਪ ਖ਼ਤਮ ਹੋਣ ਦਾ ਖ਼ਤਰਾ ਹੈ। ਇਸ ’ਤੇ ਹਾਈ ਕੋਰਟ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ। ਹੁਣ ਸੰਸਦ ਦੀ ਕਮੇਟੀ ਨੇ ਭਾਈ ਅੰਮ੍ਰਿਤਪਾਲ ਸਿੰਘ ਦੀ 53 ਦਿਨਾਂ ਦੀ ਛੁੱਟੀ ਮਨਜ਼ੂਰ ਕਰ ਲਈ ਹੈ। ਇਸਦਾ ਮਤਲਬ ਹੈ ਕਿ ਉਹਨਾਂ ’ਤੇ 60 ਦਿਨਾਂ ਵਾਲੀ ਸ਼ਰਤ ਲਾਗੂ ਨਹੀਂ ਹੋਵੇਗੀ ਤੇ ਉਹ ਲੋਕ ਸਭਾ ਮੈਂਬਰ ਬਣੇ ਰਹਿਣਗੇ। ਸੰਸਦ ਦੀ ਕਮੇਟੀ ਦੀ ਸਿਫਾਰਸ਼ ਤੋਂ ਬਾਅਦ ਹਾਈ ਕੋਰਟ ਵੱਲੋਂ ਉਹਨਾਂ ਦੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ।
Total Responses : 62