ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
ਅੰਮ੍ਰਿਤਸਰ, 12 ਮਾਰਚ, 2025 ( ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ. ਯੂਨਿਟ 1 ਅਤੇ 2 ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਂਦਿਆਂ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਦਾ ਮੁੱਖ ਉਦੇਸ਼ ਸਮਾਜ ਵਿੱਚ ਔਰਤਾਂ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਔਰਤਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨਾ ਸੀ। ਮੁੱਖ ਮਹਿਮਾਨ ਵਜੋਂ ਪੁੱਜੇ ਡਾ. ਸਰੋਜ ਅਰੋੜਾ ਨੇ ਸਮਾਜ ਦੇ ਨਿਰਮਾਣ ਵਿੱਚ ਔਰਤਾਂ ਦੁਆਰਾ ਨਿਭਾਈ ਗਈ ਵੱਡੀ ਭੂਮਿਕਾ ਬਾਰੇ ਗੱਲ ਕਰਦਿਆਂ ਔਰਤਾਂ ਨੂੰ ਰੁਕਾਵਟਾਂ ਦਾ ਸਾਹਮਣਾ ਕਰਨ ਅਤੇ ਸਫਲਤਾ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਆਪਣੇ ਤਜ਼ਰਬੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸੰਤੁਲਿਤ ਸਮਾਜ ਚਾਹੁੰਦੇ ਹਾਂ ਤਾਂ ਔਰਤਾਂ ਦੇ ਹੱਕਾਂ ਦੀ ਗੱਲ ਕਰਨਾ ਅਤੇ ਇਸ ਸਬੰਧੀ ਉਦਮ ਕਰਨੇ ਬਹੁਤ ਜ਼ਰੂਰੀ ਹਨ।
ਇਸ ਮੌਕੇ ਐਨ.ਸੀ.ਸੀ. ਐਨ.ਐਸ.ਐਸ. ਕੋਆਰਡੀਨੇਟਰ ਡਾ. ਅਨਿਲ ਕੁਮਾਰ ਅਤੇ ਡਾ. ਬਿਮਲਦੀਪ ਸਿੰਘ, ਐਸੋਸੀਏਟ ਪ੍ਰੋਫੈਸਰ, ਕਾਨੂੰਨ ਵਿਭਾਗ, ਅਤੇ ਯੂਨਿਟ 1 ਦੇ ਸਾਬਕਾ ਐਨ.ਐਸ.ਐਸ. ਪ੍ਰੋਗਰਾਮ ਅਫਸਰ ਸ਼ਾਮਲ ਹੋਏ। ਦੋਵਾਂ ਪਤਵੰਤਿਆਂ ਨੇ ਇਨਾਂ੍ਹ ਯੂਨਿਟਾਂ ਵੱਲੋਂ ਕਰਵਾਏ ਜਾਂਦੇ ਅਜਿਹੇ ਮਹੱਤਵਪੂਰਨ ਸਮਾਗਮ ਵਰਗੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਔਰਤਾਂ ਦੇ ਵਿਕਾਸ ਅਤੇ ਲੀਡਰਸ਼ਿਪ ਨੂੰ ਉਤਸ਼ਾਹਿਤ ਕਰਨ ਲਈ ਹੋਰ ਯਤਨ ਕਰਨ ਦੀ ਅਪੀਲ ਕੀਤੀ। ਡਾ. ਹਰਕਿਰਨਦੀਪ ਕੌਰ ਸਮਾਗਮ ਦੇ ਉਦੇਸ਼ਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ। ਡਾ. ਪਲਵਿੰਦਰ ਸਿੰਘ ਭਾਟੀਆ ਨੇ ਸਾਰਿਆਂ ਦਾ ਧੰਨਵਾਦ ਕੀਤਾ।