ਬਠਿੰਡਾ ਵਿਖੇ ਲਾਏ ਰੋਜ਼ਗਾਰ ਮੇਲੇ ਵਿੱਚ ਕੁੱਲ 380 ਪ੍ਰਾਰਥੀਆਂ ਦੀ ਕੀਤੀ ਨੌਕਰੀ ਲਈ ਚੋਣ
ਅਸ਼ੋਕ ਵਰਮਾ
ਬਠਿੰਡਾ, 12 ਮਾਰਚ 2025: ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜਗਾਰ ਤੇ ਉਨ੍ਹਾਂ ਨੂੰ ਸਵੈ ਰੋਜਗਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਰੋਜਗਾਰ ਮੇਲਾ ਲਾਇਆ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਬਠਿੰਡਾ ਸ਼੍ਰੀ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਲਗਾਏ ਗਏ ਇਸ ਰੋਜਗਾਰ ਮੇਲੇ ਦੌਰਾਨ ਕੁੱਲ 809 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ ਤੇ ਇਨ੍ਹਾਂ ਕੰਪਨੀਆਂ ਵੱਲੋਂ ਵੱਖ-ਵੱਖ ਅਸਾਮੀਆਂ ਲਈ ਕੁੱਲ 380 ਵਿਦਿਆਰਥੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ।
ਇਸ ਮੌਕੇ ਰੋਜਗਾਰ ਦਫਤਰ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਇਸ ਰੋਜਗਾਰ ਮੇਲੇ ਵਿੱਚ ਟਰਾਈਡੈਂਟ ਲਿਮਟਿਡ, ਸਪੋਰਟਕਿੰਗ ਇੰਡੀਆ ਲਿਮਟਿਡ, ਆਈ.ਓ.ਐਲ. ਲਿਮਟਿਡ, ਇੰਡੀਆ ਜੌਬ ਕਾਰਟ, ਵਿਜੈ ਰਾਜ ਜਿੰਦਲ ਐਂਡ ਕੰਪਨੀ, ਪੁਖਰਾਜ ਹੈਲਥ ਕੇਅਰ, ਐਲ.ਆਈ.ਸੀ. ਆਫ ਇੰਡੀਆ, ਏ.ਵੀ.ਸੀ. ਮਹਿੰਦਰਾ, ਅਗਰਵਾਲ ਗਲਾਸਸ, ਕੁਨੈਕਟ ਬਰਾਂਡਬੈਂਡ, ਚੈਕਮੇਟ ਸਕਿਓਰਿਟੀ ਸਰਵਿਸ਼ਜ, ਰੇਡੀਅਸ ਰਿਸੋਰਸ ਪ੍ਰਾਈਵੇਟ ਲਿਮਟਿਡ, ਭਾਰਤ ਫਾਈਨਾਂਸ ਲਿਮਟਿਡ ਕੰਪਨੀਆਂ ਵੱਲ਼ੋਂ ਸ਼ਿਰਕਤ ਕੀਤੀ ਗਈ।
ਇਸ ਮੌਕੇ ਸ਼੍ਰੀ ਰਵਿੰਦਰ ਸਿੰਘ ਨੇ ਹੋਰ ਜਾਣਕਾਰੀ ਦਿੰਦੋ ਹੋਏ ਦੱਸਿਆ ਕਿ ਵੱਖ-ਵੱਖ ਅਸਾਮੀਆਂ ਲਈ ਪ੍ਰਾਰਥੀਆਂ ਨੂੰ 10,000/- ਰੁਪਏ ਤੋਂ ਲੈ ਕੇ 28,000/- ਰੁਪਏ ਪ੍ਰਤੀ ਮਹੀਨਾਂ ਦੀ ਤਨਖਾਹ ਦੇ ਆਫਰ ਦਿੱਤੇ ਗਏ।