ਆਈ-ਆਰਏਡੀ ਤੇ ਈ-ਡੀਏਆਰ ਪੋਰਟਲ ਦੀ ਅਧਿਕਾਰੀਆਂ ਨੂੰ ਦਿੱਤੀ ਗਈ ਸਿਖਲਾਈ
- ਹਾਦਸਿਆਂ ਸਬੰਧੀ ਜਾਣਕਾਰੀ ਤੇ ਮੁਆਵਜ਼ੇ ਦੀ ਪ੍ਰਕਿਰਿਆ ਹੋਵੇਗੀ ਆਨਲਾਈਨ
ਹੁਸ਼ਿਆਰਪੁਰ, 12 ਮਾਰਚ 2025 - ਵਧੀਕ ਮੁੱਖ ਸਕੱਤਰ ਟਰਾਂਸਪੋਰਟ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਦੇ ਐਨਆਈਸੀ ਕਾਨਫਰੰਸ ਰੂਮ ਵਿੱਚ ਪੁਲੀਸ ਵਿਭਾਗ, ਟਰਾਂਸਪੋਰਟ ਵਿਭਾਗ, ਟਰੈਫਿਕ ਪੁਲੀਸ, ਸਿਹਤ ਵਿਭਾਗ, ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ), ਨੈਸ਼ਨਲ ਹਾਈਵੇਅ ਅਥਾਰਟੀ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਆਈ-ਆਰਏਡੀ ਅਤੇ ਈ-ਡੀਏਆਰ ਪੋਰਟਲ ਸਬੰਧੀ ਲੋੜੀਂਦੀ ਸਿਖਲਾਈ ਦਿੱਤੀ ਗਈ।
ਰਿਜਨਲ ਟਰਾਂਸਪੋਰਟ ਅਫ਼ਸਰ ਆਰ.ਐਸ. ਗਿੱਲ ਨੇ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਆਈ-ਆਰਏਡੀ ਐਪ ਦੀ ਵਰਤੋਂ ਪੁਲਿਸ ਵਿਭਾਗ ਵਲੋਂ ਜ਼ਿਲ੍ਹੇ ਵਿੱਚ ਹੋਣ ਵਾਲੀਆਂ ਸੜਕ ਦੁਰਘਟਨਾਵਾਂ ਦੇ ਵੇਰਵੇ, ਥਾਂ, ਮ੍ਰਿਤਕਾ/ਜ਼ਖਮੀਆਂ ਦੀ ਗਿਣਤੀ ਅਤੇ ਦਰਜ ਐਫ.ਆਈ.ਆਰ. ਦੀ ਸਥਿਤੀ ਨੂੰ ਅਪਲੋਡ ਕੀਤਾ ਜਾਵੇਗਾ। ਲੋਕ ਨਿਰਮਾਣ ਵਿਭਾਗ ਵਲੋਂ ਹਾਦਸੇ ਵਾਲੀਆਂ ਸੜਕਾਂ ਦਾ ਨਿਰੀਖਣ ਕਰਕੇ ਮੁਰੰਮਤ ਸਬੰਧੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ ਅਤੇ ਟ੍ਰਾਂਸਪੋਰਟ ਵਿਭਾਗ ਵਲੋਂ ਹਾਦਸੇ ਵਾਲੇ ਵਾਹਨਾਂ ਦੀ ਤਕਨੀਕੀ ਜਾਂਚ ਅਤੇ ਡਰਾਈਵਰ ਦੇ ਲਾਈਸੰਸ ਸਬੰਧੀ ਆਨਲਾਈਨ ਰਿਪੋਰਅ ਦਿੱਤੀ ਜਾਵੇਗੀ।
ਸਿਹਤ ਵਿਭਾਗ ਵਲੋਂ ਜ਼ਖਮੀਆਂ ਦੀ ਹਾਲਤ ਅਤੇ ਇਲਾਜ ਬਾਰੇ ਜਾਣਕਾਰੀ ਅਪਲੋਡ ਕੀਤੀ ਜਾਵੇਗੀ ਅਤੇ ਮੌਤ ਦੀ ਹਾਲਤ ਵਿਚ ਪੋਸਟਮਾਰਟਮ ਰਿਪੋਰਟ ਵੀ ਜੋੜੀ ਜਾਵੇਗੀ। ਹਾਦਸੇ ਸਬੰਧੀ ਐਫ.ਆਈ.ਆਰ. ਦਰਜ ਹੋਣ ‘ਤੇ ਸਾਰੀ ਜਾਣਕਾਰੀ ਐਮ.ਏ. ਸਿਟੀ ਜਾਂ ਹਿਟ ਐਂਡ ਰਨ ਮਾਮਲਿਆਂ ਮੁਆਵਜ਼ੇ ਲਈ ਜਾਣਕਾਰੀ ਸਬੰਧਤ ਅਥਾਰਟੀ ਕੋਲ ਪਹੁੰਚੇਗੀ। ਇਸ ਮੌਕੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।