ਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਵਿਰੁੱਧ ਸੀਲਿੰਗ ਦੀ ਕਾਰਵਾਈ, ਮੌਕੇ ’ਤੇ ਜਮ੍ਹਾਂ ਹੋਏ ਬਕਾਇਆ 9 ਲੱਖ ਰੁਪਏ
ਪਟਿਆਲਾ, 13 ਮਾਰਚ 2025 - ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਵੀਰ ਸਿੰਘ ਦੀਆਂ ਹਦਾਇਤਾਂ ’ਤੇ ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਸ਼ਾਖਾ ਨੇ ਚਲਾਈ ਗਈ ਸੀਲਿੰਗ ਮੁਹਿੰਮ ਦੌਰਾਨ ਗੁਰਦੀਪ ਕਲੋਨੀ, ਗਾਂਧੀ ਨਗਰ ਅਤੇ ਮੇਨ ਭਾਦਸੋਂ ਰੋਡ ਵਿਖੇ ਵੱਖੋ ਵੱਖਰੇ ਪੰਜ ਯੂਨਿਟਾਂ ਵੱਲੋਂ ਸੀਲਿੰਗ ਦੌਰਾਨ ਪ੍ਰਾਪਰਟੀ ਟੈਕਸ ਦੇ ਬਕਾਏ ਦੀ ਤਕਰੀਬਨ 9 ਲੱਖ ਰੁਪਏ ਦੀ ਅਦਾਇਗੀ ਕਰਵਾਈ।
ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਨੇ ਦੱਸਿਆ ਕਿ ਸਹਾਇਕ ਕਮਿਸ਼ਨਰ ਰਵਦੀਪ ਸਿੰਘ ਦੀ ਅਗਵਾਈ ਵਿੱਚ ਪ੍ਰਾਪਰਟੀ ਟੈਕਸ ਸ਼ਾਖਾ ਵੱਲੋਂ ਕੀਤੀ ਕਾਰਵਾਈ ਤੋਂ ਬਚਣ ਲਈ ਜਿਹੜੇ ਯੂਨਿਟਾਂ ਨੇ ਮੌਕੇ ’ਤੇ ਬਕਾਇਆ ਟੈਕਸ ਜਮ੍ਹਾਂ ਕਰਵਾਇਆ ਹੈ, ਉਹ ਸੀਲਿੰਗ ਦੀ ਕਾਰਵਾਈ ਤੋਂ ਬਚ ਗਏ ਹਨ।
ਅੱਜ ਦੀ ਸੀਲਿੰਗ ਮੁਹਿੰਮ ਦੌਰਾਨ ਪ੍ਰਾਪਰਟੀ ਟੈਕਸ ਸੁਪਰਡੰਟ ਸ਼੍ਰੀ ਲਵਨੀਸ਼ ਗੋਇਲ, ਸ਼੍ਰੀ ਸੁਨੀਲ ਗੁਲਾਟੀ ਇੰਸਪੈਕਟਰ, ਸ਼੍ਰੀ ਮੁਕੇਸ਼ ਦਿਕਸ਼ਿਤ ਇੰਸਪੈਕਟਰ, ਸ਼੍ਰੀ ਨਵਦੀਪ ਸ਼ਰਮਾ ਇੰਸਪੈਕਟਰ ਅਤੇ ਸ਼੍ਰੀਮਤੀ ਜਸਕੀਰਤ ਕੌਰ ਇੰਸਪੈਕਟਰ ਸ਼ਾਮਿਲ ਸਨ। ਇਸ ਤੋਂ ਇਲਾਵਾ ਨਗਰ ਨਿਗਮ ਪਟਿਆਲਾ ਦਾ ਸਮੂਹ ਪੁਲਿਸ ਸਟਾਫ ਵੀ ਸਾਰੀ ਮੁਹਿੰਮ ਦੇ ਦੌਰਾਨ ਪ੍ਰਾਪਰਟੀ ਟੈਕਸ ਟੀਮ ਦੇ ਨਾਲ ਰਿਹਾ।
ਇਸ ਮੋਕੇ ਰਵਦੀਪ ਸਿੰਘ ਨੇ ਦੱਸਿਆ ਕਿ ਇਹ ਸੀਲਿੰਗ ਮੁਹਿੰਮ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ। ਉਹਨਾਂ ਵੱਲੋਂ ਆਮ ਜਨਤਾ ਨੂੰ ਵਾਧੂ ਜੁਰਮਾਨੇ ਅਤੇ ਵਿਆਜ ਤੋਂ ਬਚਣ ਲਈ ਆਪਣਾ ਬਣਦਾ ਪ੍ਰਾਪਰਟੀ ਟੈਕਸ ਮਿਤੀ 31 ਮਾਰਚ ਤੋਂ ਪਹਿਲਾਂ-ਪਹਿਲਾਂ ਜਮ੍ਹਾਂ ਕਰਵਾਉਣ।